ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਦੇ ਮੌਕੇ ‘ਤੇ ਵਿਸ਼ੇਸ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਨੂੰ ਸਮਰਪਿਤ ਸਵੱਛਤਾ ਮੁਹਿੰਮ ਚਲਾਈ ਗਈ।
ਇਸ ਮੌਕੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਸਿਧਾਂਤਾਂ ‘ਤੇ ਚਾਨਣਾ ਪਾਉਂਦੇ ਹੋਏ ਭਾਸ਼ਣ, ਕਵਿਤਾਵਾਂ ਦੀ ਖ਼ੂਬਸੂਰਤ ਪੇਸ਼ਕਾਰੀ ਕਰਦਿਆਂ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਜੂਨੀਅਰ ਵਿੰਗ ਦੇ ਬੱਚਿਆਂ ਨੇ ਗਾਂਧੀ ਜੀ ਦੇ ਪਹਿਰਾਵੇ ਨੂੰ ਪਹਿਨ ਕੇ ਮਹਾਤਮਾ ਗਾਂਧੀ ਜੀ ਦੀਆਂ ਸਿਖਿਆਵਾਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ।
ਇਸ ਤੋਂ ਬਾਅਦ ਵਿਦਿਆਰਥੀਆਂ ਦੀਆਂ ਸਫਾਈ ਮੁੰਹਿਮ ਦੇ ਤਹਿਤ ਗਤੀਵਿਧੀਆਂ ਕਰਵਾਈਆਂ ਗਈਆਂ । ਇਸ ਵਿੱਚ ਸਕੂਲ ਕੈਂਪਸ ਅਤੇ ਆਲੇ-ਦੁਆਲੇ ਦੀ ਸਫਾਈ ਕੀਤੀ ਗਈ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਾਫ- ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼-ਸੁਥਰਾ ਵਾਤਾਵਰਨ ਸਿਰਜਣ ਵਿਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।ਅੰਤ ਵਿਦਿਆਰਥੀਆਂ ਨੇ ਇਹ ਪ੍ਰਣ ਲਿਆ ਕਿ ਅਸੀ ਆਪਣੇ ਆਲੇ-ਦੁਆਲੇ ਅਤੇ ਸਕੂਲ ਕੈਂਪਸ ਨੂੰ ਹਮੇਸ਼ਾਂ ਸਵੱਛ ਬਣਾਈ ਰੱਖਾਂਗੇ।
ਇਸ ਉਪਰੰਤ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ ਜੀ ਨੇ ਕਿਹਾ ਕਿ ਗਾਂਧੀ ਜਯੰਤੀ ਸਾਰੇ ਭਾਰਤੀਆਂ ਦੇ ਲਈ ਵਿਸ਼ੇਸ਼ ਦਿਨ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੂੰ ਇਹੋ ਸੱਚੀ ਸ਼ਰਧਾਂਜਲੀ ਹੈ ਕਿ ਅਸੀਂ ਆਪਣੇ ਆਲੇ ਦੁਆਲੇ, ਸਮਾਜ ਅਤੇ ਦੇਸ਼ ਨੂੰ ਸਾਫ ਸੁਥਰਾ ਰੱਖੀਏ। ਅੰਤ ਉਨ੍ਹਾਂ ਕਿਹਾ ਕਿ ਆਓ ਪ੍ਰਣ ਕਰੀਏ ਕਿ ਅਸੀਂ ਉਨ੍ਹਾਂ ਦੀਆਂ ਸਿਖਿਆਵਾਂ, ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਦੀ ਪਾਲਣਾ ਕਰਦੇ ਹੋਏ ਭਾਰਤ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀ ਦਿਸ਼ਾ ਵਿਚ ਯਤਨਸ਼ੀਲ ਰਹਾਂਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly