ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਐਥਲੈਟਿਕ ਮੀਟ ‘ਚ ਮਾਰੀ ਬਾਜੀ

ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਜੀ ਡੀ ਗੋਇਨਕਾ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ |ਜਿਲ੍ਹਾ ਸਾਹੋਦਿਆ ਕਪੂਰਥਲਾ ਵਲੋਂ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ ਜਿਲ੍ਹਾ ਐਥਲੈਟਿਕ ਮੀਟ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਸ਼ਨ ਕਰਦਿਆਂ10ਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਅੰਡਰ 17 ਸ਼ਾਟ ਪੁਟ ‘ਚ ਦੂਜਾ ਅਤੇ ਰਿਲੇਅ ਦੌੜ 4×100 ‘ਚ ਮੁਰਲੀਧਰ, ਵੰਸ਼ਦੀਪ, ਦਿਲਰਾਜ ਅਤੇ ਸੁਖਬੀਰ ਨੇ ਤੀਜਾ ਸਥਾਨ ਪ੍ਰਾਪਤ *ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਅਤੇ ਪ੍ਰਿੰਸੀਪਲ ਊਸ਼ਾ ਪਰਮਾਰ ਜੀ ਨੇ ਵਿਦਿਆਰਥੀਆਂ ਦੀਆਂ ਕੋਸ਼ਿਸ਼ਾਂ ‘ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਸਕੂਲ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਰੱਖਿਆ ਜਾਂਦਾ ਹੈ | ਜਿਸ ਵਿੱਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਸੰਤੁਲਨ ਅਤੇ ਤਾਲਮੇਲ ਦੇ ਨਾਲ-ਨਾਲ ਆਤਮ ਵਿਸ਼ਵਾਸ ਅਤੇ ਲਗਨ ਦਾ ਵਿਕਾਸ ਕਰਦੇ ਹਨ। ਉਨ੍ਹਾਂ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਮਿਹਨਤ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸਕੂਲਾਂ ਕਾਲਜਾਂ ਵਿੱਚ ਸ਼ੁਰੂ ਕੀਤੀ ਸਮਾਗਮਾਂ ਦੀ ਲੜੀ ਦਾ ਪਹਿਲਾ ਸਮਾਗਮ ਮਾਲਵਾ ਕਾਲਜ ਸਮਰਾਲਾ ਵਿੱਚ
Next articleਮਿੱਡੂਖੇੜਾ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਚੁਣੇ ਗਏ, ਦੇਸ਼ ਵਿਦੇਸ਼ ਦੇ ਕਬੱਡੀ ਪ੍ਰੇਮੀਆਂ ਵਿਚ ਖੁਸ਼ੀ ਦੀ ਲਹਿਰ