ਜੀ ਡੀ ਗੋਇਨਕਾ ਸਕੂਲ ਵਿਖੇ ਨਵੇਂ ਪ੍ਰਿੰਸੀਪਲ ਵਜੋਂ ਊਸ਼ਾ ਪਰਮਾਰ ਨੇ ਸੰਭਾਲਿਆ ਆਪਣਾ ਅਹੁਦਾ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਸਕੂਲ ਦੇ ਸਮੂਹ ਸਟਾਫ ਨੇ ਸ਼੍ਰੀਮਤੀ ਊਸ਼ਾ ਪਰਮਾਰ  ਜੀ ਨੂੰ  ਪ੍ਰਿੰਸੀਪਲ ਵਜੋਂ ਸੇਵਾਵਾਂ ਸ਼ੁਰੂ ਕਰਨ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਤੇ ਉਹਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕ ਪੁਰ,ਸੈਕਟਰੀ ਸ੍ਰੀ ਮਤੀ ਪਰਮਿੰਦਰ ਕੌਰ ਜੀ ਨੇ ਉਹਨਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕੇ ਉਹਨਾਂ ਦੀ ਅਗਵਾਈ ਵਿੱਚ ਸਕੂਲ ਹੋਰ ਬੁਲੰਦੀਆਂ ਛੂਹੇਗਾ |
             ਸ੍ਰੀਮਤੀ ਊਸ਼ਾ ਪਰਮਾਰ ਸਿੱਖਿਆ ਦੇ ਖੇਤਰ ਦੀ ਇੱਕ ਨਾਮਵਰ ਸ਼ਖਸੀਅਤ ਹਨ ।ਉਨ੍ਹਾਂ ਕੋਲ ਸਿੱਖਿਆ ਦੇ ਖੇਤਰ ਵਿੱਚ ਨਾਮਵਰ ਵੱਖ-ਵੱਖ ਸਕੂਲਾਂ ਵਿੱਚ ਅਧਿਆਪਨ ਅਤੇ ਪ੍ਰਸ਼ਾਸਨ ਦਾ 27 ਸਾਲਾਂ ਦਾ ਵਿਸ਼ਾਲ ਤਜਰਬਾ ਹੈ। ਸ਼੍ਰੀਮਤੀ ਪਰਮਾਰ ਨੇ ਵੱਖ-ਵੱਖ ਲੀਡਰਸ਼ਿਪ ਅਹੁਦਿਆਂ ‘ਤੇ ਕੰਮ ਕੀਤਾ ਹੈ, ਜਿਸ ਵਿੱਚ ਡਿਪਸ ਚੇਨ ਆਫ਼ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸੰਸਥਾਪਕ ਪ੍ਰਿੰਸੀਪਲ, ਡਿਪਸ ਨੂਰਮਹਿਲ ਦੇ ਪ੍ਰਿੰਸੀਪਲ, ਦ ਮਿਲੇਨੀਅਮ ਸਕੂਲ ਵਿੱਚ ਸੀਨੀਅਰ ਅਕਾਦਮਿਕ ਕੋਆਰਡੀਨੇਟਰ ਅਤੇ ਏ.ਪੀ.ਜੇ. ਸਕੂਲ ਦੀ ਮੁੱਖ ਅਧਿਆਪਕਾ ਸ਼ਾਮਲ ਹਨ। ਸ਼੍ਰੀਮਤੀ ਪਰਮਾਰ ਦਾ ਤਜਰਬਾ, ਲੀਡਰਸ਼ਿਪ ਹੁਨਰ ਅਤੇ ਸਿੱਖਿਆ ਪ੍ਰਤੀ ਜਨੂੰਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰੇਗਾ।ਆਪਣੀ ਨਿਯੁਕਤੀ ਤੇ ਸ਼੍ਰੀਮਤੀ ਊਸ਼ਾ ਪਰਮਾਰ  ਨੇ ਸਕੂਲ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਵਿੱਚ ਬਤੌਰ ਪ੍ਰਿੰਸੀਪਲ ਸੇਵਾ ਨਿਭਾਉਣਾ, ਮੇਰੇ ਲਈ ਬੜੇ ਮਾਣ ਵਾਲੀ ਗੱਲ ਹੈ। ਉਹਨਾ ਕਿਹਾ ਕਿ ਇਸ ਸੰਸਥਾ ਨੂੰ ਤੇ ਇੱਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਫਲਤਾ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਉਹ ਸਖਤ ਮਿਹਨਤ ਕਰਨਗੇ । ਉਹਨਾਂ ਨੇ ਸਕੂਲ ਦੇ ਸਮੂਹ ਸਟਾਫ ਦਾ ਉਹਨਾਂ ਦਾ ਨਿੱਘਾ ਸਵਾਗਤ ਕਰਨ ਲਈ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਵਿਚ ਅਮਰ ਵੇਲ ਵਾਂਗ ਵਧ ਰਹੀ ਟ੍ਰਾਂਸਫਾਰਮਰ ਚੋਰੀ ਚਿੰਤਾ ਅਤੇ ਚਿੰਤਨ ਦਾ ਵਿਸ਼ਾ
Next articleਡਾ. ਪਰਮਜੀਤ ਸਿੰਘ ਮਾਨਸਾ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਮੁਹਿੰਮ ਜਾਰੀ