ਜੀ ਡੀ ਗੋਇਨਕਾ ਸਕੂਲ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਜਨਮ ਅਸ਼ਟਮੀ ਦਾ ਤਿਉਹਾਰ ਸਮੁੱਚੇ ਭਾਰਤ ਵਿਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ । ਇਸੇ ਸੰਬੰਧ ਵਿੱਚ ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ, ਵਿਖੇ ਬੜੀ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਕ੍ਰਿਸ਼ਨ ਜੀ ਦੇ ਭਜਨ ਅਤੇ ਆਰਤੀ ਨਾਲ ਕੀਤੀ ਗਈ। ਜਿਸ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ, ਸਕੱਤਰ ਪਰਮਿੰਦਰ ਕੌਰ ਜੀ, ਪ੍ਰਿੰਸੀਪਲ ਸ੍ਰੀਮਤੀ ਊਸ਼ਾ ਪਰਮਾਰ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਦੁਆਰਾ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ।
ਇਸ ਮੌਕੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਝਾਕੀਆਂ ਅਤੇ ਬਾਲ ਲੀਲਾਵਾਂ ਨੂੰ ਦਰਸਾਇਆ ਗਿਆ। ਇਸ ਉਪਰੰਤ ਦਹੀਂ ਹਾਂਡੀ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿਚ ਬਾਲ ਕ੍ਰਿਸ਼ਨ ਨੇ ਦਹੀਂ ਹਾਂਡੀ ਤੋੜਨ ਦੀ ਰਸਮ ਕੀਤੀ ।
ਅੰਤ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਅਤੇ ਪ੍ਰਿੰਸੀਪਲ ਊਸ਼ਾ ਪਰਮਾਰ ਜੀ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਤਿਉਹਾਰ ਦੇਸ਼ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਾਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਚੰਗੇ ਕਰਮ ਕਰਨ ਦੀ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous article“ਐਮਰਜੈਂਸੀ” ਫਿਲਮ ਸਿੱਖਾਂ ਦੀ ਕਿਰਦਾਰ ਤੇ ਹਮਲਾ -ਪੀ ਕੇ ਯੂ (ਬਾਗ਼ੀ)
Next articleਪੰਜਾਬੀ ਸਾਹਿਤ ਸਭਾ ਸ਼੍ਰੀ ਭੈਣੀ ਸਾਹਿਬ ਦੀ ਮਹੀਨਾਵਾਰ ਮੀਟਿੰਗ ਵਿੱਚ ਸੁਰਿੰਦਰ ਰਾਮਪੁਰੀ ਦੀ ਨਵੀਂ ਪੁਸਤਕ ਕਿਸੇ ਬਹਾਨੇ , ‘ਤੇ ਚਰਚਾ ਹੋਈ