ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਪੰਜਾਬ ਸਰਕਾਰ ਵੱਲੋਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਰਾਜ ਖੇਡਾਂ ਵਿੱਚ ਜੀ.ਡੀ.ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ। ਖੋ-ਖੋ ਦੇ ਮੁਕਾਬਲਿਆਂ ਵਿੱਚ ਰਾਜ ਪੱਧਰੀ ਖੇਡਾਂ ਵਿੱਚ ਆਪਣੀ ਥਾਂ ਬਣਾਈ, ਜਿਸ ਵਿੱਚ ਸਕੂਲ ਦੇ ਤਿੰਨ ਵਿਦਿਆਰਥੀਆਂ (ਵੰਸ਼, ਅਰਸ਼ ਅਤੇ ਦਿਲਰਾਜ) ਨੇ ਸੋਨ ਤਗਮੇ ਹਾਸਲ ਕਰ ਰਾਜ ਪੱਧਰੀ ਖੇਡਾਂ ‘ਚ ਆਪਣੀ ਥਾਂ ਬਣਾਈ ਤੇ ਨਾਲ਼ ਹੀ ਬਾਸਕਟਬਾਲ ਮੁਕਾਬਲੇ ਵਿੱਚ ਤਿੰਨ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਕਾਂਸੇ ਦੇ ਤਗਮੇ ਹਾਸਲ ਕੀਤੇ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ ਜੀ ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਖੇਡਾਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿੱਚ ਵੀ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly