ਜੀ.ਡੀ.ਗੋਇਨਕਾ ਸਕੂਲ ਦੀਆਂ ਵਿਦਿਆਰਥਣਾਂ ਜ਼ੋਨਲ ਪੱਧਰ ‘ਤੇ ਹੋਏ ਖੋ-ਖੋ ਮੈਚ ‘ਚ ਜੇਤੂ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)–  ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਰਾਜ ਖੇਡਾਂ ਜੋ ਕਿ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਈਆਂ ਜਾ ਰਹੀਆਂ ਹਨ । ਜਿਸ ਵਿੱਚ ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨਲ ਪੱਧਰ (ਅੰਡਰ 19) ਦੇ ਖੋ-ਖੋ ਦੇ ਪਹਿਲੇ ਪੜਾਅ ‘ਚ ਜਿੱਤ ਹਾਸਲ ਕਰ ਜਿੱਥੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ਉੱਥੇ ਹੀ ਜ਼ਿਲ੍ਹਾ ਪੱਧਰ ’ਤੇ ਹੋ ਰਹੀਆਂ ਖੇਡਾਂ ਵਿੱਚ ਆਪਣੀ ਥਾਂ ਬਣਾ ਲਈ ਹੈ । ਦੱਸਣਯੋਗ ਹੈ ਕਿ ਇਹਨਾਂ  ਖੇਡਾਂ  ਵਿੱਚ ਕਈ ਸਕੂਲਾਂ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ , ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ  ਅਤੇ ਪ੍ਰਿੰਸੀਪਲ ਊਸ਼ਾ ਪਰਮਾਰ ਜੀ ਨੇ ਜੇਤੂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਕਿਤਾਬੀ ਗਿਆਨ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਵਿਵਾਦਤ ਬਿਆਨ ਦੇਣ ਵਾਲੀ ਅਭਿਨੇਤਰੀ ਕੰਗਨਾ ਰਣੌਤ ਦੀ ਫ਼ਿਲਮ ‘ ਐਮਰਜੈਂਸੀ” ਤੇ ਲਾਈ ਜਾਵੇ ਰੋਕ – ਮੁਖ਼ਤਿਆਰ ਸਿੰਘ ਸੋਢੀ
Next articleਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇੱਕ ਜਾਂ ਦੋ ਰੁੱਖ ਜ਼ਰੂਰ ਲਗਾਉਣੇ ਚਾਹੀਦੇ ਹਨ – ਅਨੁਪਮ ਕਲੇਰ