ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਰਿੰਦਰਪਾਲ ਸਿੰਘ ਬਾਜਵਾ ਕਮਿਸ਼ਨਰ ਕਾਰਪੋਰੇਸ਼ਨ ਅਤੇ ਏ.ਡੀ.ਸੀ ਕਪੂਰਥਲਾ ਵੱਲੋਂ ਕੀਤਾ ਗਿਆ। ਇਸ ਮੌਕੇ ਅਸ਼ਵਨੀ ਪੁਰੀ ਸਾਬਕਾ ਚੇਅਰਮੈਨ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਂਨੇਜਮੈਂਟ ਅਤੇ ਮੱਖਣ ਸਿੰਘ ਪੱਡਾ (ਯੂ.ਐੱਸ.ਏ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਖੇਡਾਂ ਦੀ ਸ਼ੁਰੂਆਤ ਮਾਰਚ ਪਾਸਟ ਰਾਹੀ, ਮਸ਼ਾਲ ਜਗਾ ਕੇ ਕੀਤੀ ਗਈ। ਵਿਦਿਆਰਥੀਆਂ ਨੇ ਆਪੋ-ਆਪਣੇ ਹਾਊਸ ਦੀ ਅਗਵਾਈ ਕੀਤੀ। ਬਾਅਦ ਵਿੱਚ ਲੜਕੇ ਤੇ ਲੜਕੀਆਂ ਦੀਆਂ 100 ਮੀਟਰ , 200 ਮੀਟਰ ਦੌੜ , ਸ਼ਾਟਪੁੱਟ, ਰੱਸਾ ਕੱਸੀ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ ।ਇਸ ਤੋ ਇਲਾਵਾ ਅਧਿਆਪਕਾ ਅਤੇ ਕਰਮਚਾਰੀਆਂ ਦੇ ਮਨੋਰੰਜਕ ਮੁਕਾਬਲੇ ਵੀ ਕਰਵਾਏ ਗਏ। ਉਪਰੰਤ ਜੇਤੂ ਵਿਦਿਆਰਥੀਆਂ ਨੂੰ ਅਸ਼ਵਨੀ ਪੁਰੀ ਜੀ, ਸਕੂਲ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਅਤੇ ਪ੍ਰਿੰਸੀਪਲ ਊਸ਼ਾ ਪਰਮਾਰ ਜੀ ਵੱਲੋਂ ਇਨਾਮ ਤਕਸੀਮ ਕੀਤੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਵਰਿੰਦਰਪਾਲ ਸਿੰਘ ਬਾਜਵਾ ਜੀ ਨੇ ਕਿਹਾ ਕਿ ਬੱਚਿਆਂ ਦੇ ਸਰੀਰਕ, ਬੌਧਿਕ ਤੇ ਮਾਨਸਿਕ ਵਿਕਾਸ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਖੇਡ ਮੁਕਾਬਲੇ ਕਰਵਾਏ ਜਾਣੇ ਜਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ- ਨਾਲ ਇਮਤਿਹਾਨਾਂ ਵਿੱਚ ਵਧੀਆ ਕਾਰਗੁਜਾਰੀ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਲਾਨਾ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj