ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਕੂਲਾਂ ਵਿੱਚ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲੇ ਜਿੱਥੇ ਬੱਚਿਆਂ ‘ਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ। ਉੱਥੇ ਉਨ੍ਹਾਂ ਨੂੰ ਭਵਿੱਖ ਲਈ ਵੀ ਤਿਆਰ ਕਰਦੇ ਹਨ।ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਦੋ ਵਿਦਿਆਰਥੀਆਂ ਨੇ ਸਹੋਦਿਆ ਇੰਟਰ ਸਕੂਲ ਮੁਕਾਬਲੇ ‘ਡਿਜੀਟਲ ਸਟੋਰੀ ਟੈਲਿੰਗ’ ਜਿਸਦਾ ਵਿਸ਼ਾ ‘ਜਲਵਾਯੂ ਤਬਦੀਲੀ’ ਸੀ ‘ਚ ਭਾਗ ਲਿਆ ਅਤੇ ਦੂਜਾ ਸਥਾਨ ਹਾਸਲ ਕੀਤਾ । ਜਿਕਰਯੋਗ ਹੈ ਕਿ ਇਸ ਮੁਕਾਬਲੇ ਵਿੱਚ ਕਪੂਰਥਲਾ ਦੇ 12 ਸੀ ਬੀ ਐਸ ਈ ਸਕੂਲਾਂ ਨੇ ਭਾਗ ਲਿਆ। ਜਿਸ ਵਿੱਚ ਜੀ ਡੀ ਗੋਇਨਕਾ ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਮਨਵੀਨ ਕੌਰ ਅਤੇ ਅੰਸ਼ ਸੈਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਅਤੇ ਸਕੱਤਰ ਪਰਮਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਕਿਉਂਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਬਹੁਤ ਸਹਾਈ ਹੁੰਦੇ ਹਨ ਅਤੇ ਉਹਨਾਂ ਦਾ ਆਤਮ ਵਿਸ਼ਵਾਸ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



