HOME ਜੀ.ਐਚ.ਜੀ ਕਾਲਜ ਆਫ ਨਰਸਿੰਗ ਰਾਏਕੋਟ ਦਾ ਬੇਸਿਕ ਬੀ.ਐਸ.ਸੀ ਨਰਸਿੰਗ ਭਾਗ ਪਹਿਲਾ (ਸਮੈਸਟਰ...

ਜੀ.ਐਚ.ਜੀ ਕਾਲਜ ਆਫ ਨਰਸਿੰਗ ਰਾਏਕੋਟ ਦਾ ਬੇਸਿਕ ਬੀ.ਐਸ.ਸੀ ਨਰਸਿੰਗ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ

2
ਕੈਪਸ਼ਨ- ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਕਾਲਜ ਦੀਆਂ ਵਿਦਿਆਰਥਣਾਂ।
ਰਾਏਕੋਟ  (ਸਮਾਜ ਵੀਕਲੀ)  ਗੁਰਭਿੰਦਰ ਗੁਰੀ:- ਜੀ.ਐਚ.ਜੀ ਕਾਲਜ ਆਫ ਨਰਸਿੰਗ ਰਾਏਕੋਟ ਦਾ ਬੇਸਿਕ ਬੀ.ਐਸ.ਸੀ ਨਰਸਿੰਗ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਰਮਵੀਰ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਇਹਨਾਂ ਨਤੀਜਿਆਂ ਵਿੱਚ ਵਿਦਿਆਰਥੀ ਪਵਨਪ੍ਰੀਤ ਕੌਰ ਸਪੁੱਤਰੀ ਗੁਰਵਿੰਦਰ ਸਿੰਘ (90%) ਪ੍ਰਾਪਤ ਕਰਕੇ ਯੂਨੀਵਰਸਿਟੀ ਅਤੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਮਹਿਕਦੀਪ ਕੌਰ ਸਪੁੱਤਰੀ ਸੁਖਦੇਵ ਸਿੰਘ, ਸ਼ਰਨਜੀਤ ਕੌਰ ਥਿੰਦ ਸਪੁੱਤਰੀ ਗੁਰਮੀਤ ਸਿੰਘ ਥਿੰਦ ਅਤੇ ਸੁਮਨਦੀਪ ਕੌਰ ਸਪੁੱਤਰੀ ਹਰਜੀਤ ਸਿੰਘ,  ਤਰਨਪ੍ਰੀਤ ਕੌਰ ਸਪੁੱਤਰੀ ਹਰਪਾਲ ਸਿੰਘ ਨੇ 85% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਸਿੰਘ ਅਤੇ ਪਵਨਜੋਤ ਕੌਰ ਸਪੁੱਤਰੀ ਪਰਵਿੰਦਰ ਸਿੰਘ ਨੇ 80% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।  ਇਸ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਚੇਅਰਮੈਨ ਡਾ. ਬੀ.ਐਲ. ਬਾਂਸਲ, ਡਾਇਰੈਕਟਰ ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕੇਂਦਰ ਸਰਕਾਰ ਮਜ਼ਦੂਰਾਂ ਦੀ ਬਣੀ ਦੁਸ਼ਮਣ ਮਨਰੇਗਾ ਕੀਤਾ ਖਤਮ, ਪੰਜਾਬ ਅੰਦਰ 10 ਲੱਖ ਮਜ਼ਦੂਰਾਂ ਦੇ ਚੁੱਲ੍ਹੇ ਹੋਏ ਠੰਡੇ -ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ
Next articleਧੰਨ ਮੋਤੀ ਜਿਨੁ ਪੁੰਨ ਕਮਾਇਆ, ਗੁਰ ਲਾਲਾਂ ਤਾਈਂ ਦੁੱਧ ਪਿਲਾਇਆ।