HOME ਗਗਨਦੀਪ ਸਿੰਘ ਰੰਧਾਵਾ ਖੁਦਕਸ਼ੀ ਮਾਮਲੇ ਦੀ ਨਿਰਪੱਖ ਜਾਂਚ, ਕਿਸੇ ਕੇਂਦਰੀ ਜਾਂਚ ਏਜੰਸੀ...

ਗਗਨਦੀਪ ਸਿੰਘ ਰੰਧਾਵਾ ਖੁਦਕਸ਼ੀ ਮਾਮਲੇ ਦੀ ਨਿਰਪੱਖ ਜਾਂਚ, ਕਿਸੇ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ:ਕਰਨ ਸਿੰਘ ਰਾਣਾ

2
ਨਵਾਂਸ਼ਹਿਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ) ਗਗਨਦੀਪ ਸਿੰਘ ਰੰਧਾਵਾ ਖੁਦਕਸ਼ੀ ਮਾਮਲਾ ਬੇਹੱਦ ਗੰਭੀਰ ਮਸਲਾ ਹੈ ਕਿਉਂਕਿ ਇਸ ਅਪਰਾਧ ਵਿੱਚ ਸ਼ਾਮਿਲ ਪੰਜਾਬ ਸਰਕਾਰ ਦਾ ਇੱਕ ਵਜ਼ੀਰ ਹੈ ਇਸ ਲਈ ਨਿਰਪੱਖ ਜਾਂਚ ਲਈ ਕੇਂਦਰੀ ਜਾਂਚ ਏਜੰਸੀ ਦਾ ਹੋਣਾ ਲਾਜ਼ਮੀ ਹੈ। ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਕੀਤੇ ਜੁਰਮ ਦਾ ਘੇਰਾ ਕਾਫੀ ਵਿਸ਼ਾਲ ਹੈ ਅਤੇ ਵੱਡੇ ਲੋਕਾਂ ਦੇ ਹਿੱਤ ਇਸ ਜੁਲਮ ਦੇ ਪਿੱਛੇ ਕੰਮ ਕਰ ਰਹੇ ਹਨ। ਪਰ ਪੰਜਾਬ ਸਰਕਾਰ ਦਾ ਕੇਂਦਰੀ ਜਾਂਚ ਏਜੰਸੀ ਤੋਂ ਪੜਤਾਲ ਕਰਨ ਤੋਂ ਪੱਲਾ ਝਾੜਨਾ ਪੀੜਤ ਪਰਿਵਾਰ ਦੇ ਸ਼ੱਕ ਨੂੰ ਮਜਬੂਤ ਕਰਦਾ ਹੈ। ਸਾਥੀ ਰਾਣਾ ਨੇ ਕਿਹਾ ਕਿ ਇਸ ਦਿਲ ਕੰਬਾਊ ਮਾਮਲੇ ਤੇ ਫੋਕੀ ਰਾਜਨੀਤੀ ਕਰਨਾ ਸ਼ੋਭਾ ਨਹੀਂ ਦਿੰਦਾ। ਇਸ ਕੇਸ ਵਿੱਚ ਕਥਤ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਹੀ ਸੀ ਅਤੇ ਮੰਤਰੀ ਦਾ ਅਸਤੀਫਾ ਵੀ ਹੋਣਾ ਲਾਜ਼ਮੀ ਸੀ, ਪਰ ਕੁਝ ਰਾਜਨੀਤਿਕ ਧਿਰਾਂ ਇਸ ਦਾ ਸਿਹਰਾ ਲੈਣ ਦਾ ਯਤਨ ਕਰਦੀਆਂ ਹਨ ਜੋ ਠੀਕ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰੀ ਦਾ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਲਿਖਤੀ ਮੰਗ ਵੀ ਸਮਝ ਅਤੇ ਕਾਨੂੰਨ ਤੋਂ ਪਰੇ ਲੱਗਦੀ ਹੈ। ਕਿਉਂਕਿ ਨਿਯਮਾਂ ਅਤੇ ਕਾਨੂੰਨ ਮੁਤਾਬਕ ਅਦਾਲਤਾ, ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਕਿਸੇ ਵੀ ਜਾਂਚ ਨੂੰ ਕੇਂਦਰੀ ਏਜੰਸੀਆਂ ਨੂੰ ਦੇ ਸਕਦੀਆਂ ਹਨ ਤਾਂ ਕਿ ਨਿਰਪੱਖ ਪੜਤਾਲ ਹੋ ਸਕੇ। ਉਹਨਾਂ ਕਿਹਾ ਕਿ ਰਾਜਨੀਤਿਕ ਧਿਰਾਂ ਬੇਲੋੜੀ ਰਾਜਨੀਤੀ ਨਾ ਕਰਨ ਕਿਉਂਕਿ ਅਜਿਹਾ ਪਿਛਲੇ ਲੰਬੇ ਅਰਸੇ ਤੋਂ ਹੁੰਦਾ ਆ ਰਿਹਾ ਕਿ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਦਖਲ ਦੇ ਕੇ ਕਈ ਵੇਰ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕਰਦੀਆਂ ਹਨ। ਉਹਨਾਂ ਮੰਗ ਕੀਤੀ ਕੇ ਰੰਧਾਵਾ ਖੁਦਕਸ਼ੀ ਮਾਮਲੇ ਦੀ ਪੜਤਾਲ ਕਿਸੇ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਤਾਂ ਕਿ ਦੁੱਧ ਦਾ ਦੁੱਧ ਅਤੇ ਪਾਣੀ ਹੋ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article“ਅਮਰੀਕੀ ਸਿਰਫ਼ ਆਪਣੇ ਆਪ ਨਾਲ ਗੱਲਬਾਤ ਕਰ ਰਹੇ ਹਨ,” ਈਰਾਨੀ ਫੌਜ ਨੇ ਟਰੰਪ ਦੇ ਜੰਗਬੰਦੀ ਦੇ ਦਾਅਵੇ ਦਾ ਮਜ਼ਾਕ ਉਡਾਇਆ
Next article*29 ਮਾਰਚ ਨੂੰ ਆਰ.ਕੇ. ਆਰੀਆ ਕਾਲਜ ਵਿਖੇ ਲਗਾਇਆ ਜਾਵੇਗਾ ਕੈਂਪ: ਉੱਪ ਮੰਡਲ ਮੈਜਿਸਟਰੇਟ*