‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’

ਆਈ.ਟੀ.ਆਈ ਗਰਾਊਂਂਡ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 2024’ ਦੇ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ  ਅੱਜ ਆਈ.ਟੀ.ਆਈ ਗਰਾਊਂਂਡ ਨਵਾਂਸ਼ਹਿਰ ਵਿਖੇ ਸ਼ਾਨਦਾਰ ਆਗਾਜ਼ ਹੋਇਆ।  ਐਮ.ਐਲ.ਏ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਅਤੇ ਐਸ.ਡੀ.ਐਮ ਨਵਾਂਸ਼ਹਿਰ ਅਕਸ਼ਿਤਾ ਗੁਪਤਾ  ਉਦਘਾਟਨੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਚੇਚੀ, ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਗਗਨ ਅਗਨੀਹੋਤਰੀ ਅਤੇ ਅਸ਼ੋਕ ਕਟਾਰੀਆ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਮੁੱਖ ਮਹਿਮਾਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਕਰਦਿਆ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਰਾਨ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਮੌਕੇ  ਐਥਲੈਟਿਕਸ 800 ਮੀਟਰ ਦੀ ਦੰਤ ਕਰਵਾਈ ਗਈ, ਜਿਸ ਵਿਚ ਨੀਰਜ ਨੇ ਪਹਿਲਾ, ਭੁਪਿੰਦਰ ਨੇ ਦੂਸਰਾ ਅਤੇ ਕਰਨ ਕੁਮਾਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲੇ ਢਾਹਾਂ ਦੇ ਬੱਚਿਆਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਗਿਆ ਅਤੇ ਮਾਰਸ਼ਲ ਆਰਟ ਗਤਕੇ ਦੇ ਖਿਡਾਰੀਆਂ ਵੱਲੋਂ ਗਤਕੇ ਦੀ ਕਲਾ ਦੇ ਜੌਹਰ ਦਿਖਾਏ ਗਏ। ਉਦਘਾਟਨੀ ਸਮਾਰੋਹ ਤੋਂ ਬਾਅਦ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਫੁੱਟਬਾਲ ਕੋਚ,  ਮਲਕੀਤ ਸਿੰਘ ਅਤੇ ਲਵਪ੍ਰੀਤ ਕੌਰ ਐਥਲੈਟਿਕਸ ਕੋਚ, ਗੁਰਜੀਤ ਕੌਰ ਅਤੇ ਜਸਕਰਨ ਕੌਰ ਕਬੱਡੀ ਕੋਚ, ਹਰਿੰਦਰ ਕੌਰ ਹਾਕੀ ਕੋਚ ਤੋਂ ਇਲਾਵਾ ਖੇਡਾਂ ਦੇ ਕਨਵੀਨਰ ਅਤੇ ਕੋ-ਕਨਵੀਨਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਭਾਗ ਲਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਝੋਨੇ ਦੀ ਕਟਾਈ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਹੁਕਮ ਜਾਰੀ
Next articleਗਦਰੀ ਬਾਬਿਆਂ ਦਾ ਮੇਲਾ 7-8-9 ਨਵੰਬਰ ਨੂੰ ਹੋਵੇਗਾ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਅੰਦਰ