ਅਮਰੀਕਾ ਦੇ ਕਈ ਸ਼ਹਿਰਾਂ ’ਚ ਗਾਂਧੀ ਜੈਅੰਤੀ ਮਨਾਈ ਗਈ

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਦੇ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਦਾ ਅਹਿੰਸਾ, ਸਨਮਾਨ ਅਤੇ ਅਸਹਿਣਸ਼ੀਲਤਾ ਦਾ ਸੁਨੇਹਾ ਅੱਜ ਜਿੰਨਾ ਅਹਿਮੀਅਤ ਰਖਦਾ ਹੈ, ਓਨਾ ਸ਼ਾਇਦ ਪਹਿਲਾਂ ਕਦੇ ਨਹੀਂ ਰਿਹਾ ਹੋਵੇਗਾ। ਸ਼ਾਂਤੀ ਦੇ ਦੂਤ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 152ਵੀਂ ਜੈਅੰਤੀ ਮੌਕੇ ਅਮਰੀਕਾ ਦੇ ਵੱਖ ਵੱਖ ਹਿੱਸਿਆਂ ’ਚ ਸ਼ਰਧਾਂਜਲੀ ਦਿੱਤੀ ਗਈ। ਬਲਿੰਕਨ ਨੇ ਸ਼ਨਿਚਰਵਾਰ ਨੂੰ ਟਵੀਟ ਕਰਕੇ ਕਿਹਾ,‘‘ਅਸੀਂ ਭਾਰਤ ਅਤੇ ਦੁਨੀਆ ਭਰ ’ਚ ਆਪਣੇ ਦੋਸਤਾਂ ਨਾਲ ਮਿਲ ਕੇ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ।’’ ਉਨ੍ਹਾਂ ਇਕ ਹਫ਼ਤੇ ਪਹਿਲਾਂ ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ’ਚ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਕੀਤੀ ਗਈਆਂ ਟਿੱਪਣੀਆਂ ਨੂੰ ਚੇਤੇ ਕੀਤਾ।

ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਵਾਸ਼ਿੰਗਟਨ ’ਚ ਗਾਂਧੀ ਦੀ ਯਾਦਗਾਰ ’ਤੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕੀਤਾ,‘‘ਗਾਂਧੀ ਜੀ ਦਾ ਜੀਵਨ ਅਤੇ ਵਿਰਾਸਤ, ਭਾਰਤ-ਅਮਰੀਕਾ ਤੇ ਦੁਨੀਆ ਭਰ ’ਚ ਪੀੜ੍ਹੀਆਂ ਨੂੰ ਪ੍ਰਭਾਵਿਤ ਤੇ ਪ੍ਰੇਰਿਤ ਕਰਦੇ ਰਹਿਣਗੇ।’’ ਇਸ ਹਫ਼ਤੇ ਦੇ ਸ਼ੁਰੂ ’ਚ ਹਾਵਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗਾਂਧੀ ਦੇ ਬੁੱਤ ’ਤੇ ਸ਼ਰਧਾਂਜਲੀਆਂ ਦਿੱਤੀਆਂ ਸਨ।

ਹਾਵਰਡ ਯੂਨੀਵਰਸਿਟੀ ਦੇ ਬੰਚ ਇੰਟਰਨੈਸ਼ਨਲ ਸੈਂਟਰ ਨੇ ਕਿਹਾ,‘‘ਉਸ ਵਿਅਕਤੀ ਨੂੰ ਜਨਮਦਿਨ ਦੀ ਵਧਾਈ ਜਿਨ੍ਹਾਂ ਸਾਨੂੰ ਸਿਖਾਇਆ ਕਿ ਹਲੀਮੀ ਨਾਲ ਵੀ ਤੁਸੀਂ ਦੁਨੀਆ ਨੂੰ ਹਿਲਾ ਸਕਦੇ ਹੋ।’’ ਭਾਰਤੀ-ਅਮਰੀਕੀ ਕਾਂਗਰਸ ਦੇ ਮੈਂਬਰ ਰੋ ਖੰਨਾ ਨੇ ਕਿਹਾ ਕਿ ਵੱਡੇ ਅਤੇ ਛੋਟੇ ਤਰੀਕੇ ਲੱਭ ਕੇ ਗਾਂਧੀ ਦੀ ਬਹੁਲਵਾਦ ਅਤੇ ਸ਼ਾਂਤੀ ਦੇ ਸੁਨੇਹੇ ਨੂੰ ਅਪਣਾ ਕੇ ਉਨ੍ਹਾਂ ਨੂੰ ਸਨਮਾਨ ਦੇ ਸਕਦੇ ਹਾਂ। ਮਹਾਤਮਾ ਗਾਂਧੀ ਨੇ ਕਦੇ ਵੀ ਅਮਰੀਕਾ ਦੀ ਯਾਤਰਾ ਨਹੀਂ ਕੀਤੀ ਪਰ ਸ਼ਾਇਦ ਉਹੋ ਇਕੋ ਮੁਲਕ ਹੈ ਜਿਥੇ ਭਾਰਤ ਦੇ ਰਾਸ਼ਟਰਪਿਤਾ ਦੇ ਸਭ ਤੋਂ ਵੱਧ ਬੁੱਤ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਸ਼ਟਰਪਤੀ ਨੂੰ ਪੱਤਰ: ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ
Next articleਲੰਡਨ ’ਚ ਭਜਨਾਂ ਅਤੇ ਸ਼ਾਂਤੀ ਮਾਰਚ ਨਾਲ ਮਨਾਈ ਗਈ ਗਾਂਧੀ ਜੈਅੰਤੀ