ਅੰਮ੍ਰਿਤਸਰ– ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਆਸਟ੍ਰੇਲੀਆ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ।
ਸੂਤਰਾਂ ਅਨੁਸਾਰ, ਲਵਜੀਤ ਕੌਰ ਕੁਝ ਦਿਨ ਪਹਿਲਾਂ ਆਪਣੀ ਸੱਸ ਹਰਜੀਤ ਕੌਰ ਦੀ ਮੌਤ ਦਾ ਸੋਗ ਮਨਾਉਣ ਲਈ ਬਟਾਲਾ ਪਹੁੰਚੀ ਸੀ। ਬਟਾਲਾ ਪੁਲਿਸ ਨੇ ਪਹਿਲਾਂ ਹੀ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਰਾ ਬਰਿਆਰ ਦੇ ਕਤਲ ਕੇਸ ਵਿੱਚ ਉਸਦਾ ਨਾਮ ਦਰਜ ਕਰਵਾ ਦਿੱਤਾ ਸੀ। ਧਿਆਨ ਦੇਣ ਯੋਗ ਹੈ ਕਿ ਹਾਲ ਹੀ ਵਿੱਚ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਇੱਕ ਰਿਸ਼ਤੇਦਾਰ ਕਰਮਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਕਤਲ ਕੇਸ ਵਿੱਚ ਪਹਿਲਾਂ ਤੋਂ ਹੀ ਲੋੜੀਂਦੀ ਲਵਜੀਤ ਕੌਰ ਸੋਮਵਾਰ ਰਾਤ ਨੂੰ ਹਵਾਈ ਅੱਡੇ ‘ਤੇ ਆਸਟ੍ਰੇਲੀਆ ਜਾਣ ਵਾਲੀ ਫਲਾਈਟ ਦੀ ਉਡੀਕ ਕਰ ਰਹੀ ਸੀ ਜਦੋਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਸਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ, ਜਿਸ ਦੇ ਆਧਾਰ ‘ਤੇ ਹਵਾਈ ਅੱਡਾ ਅਥਾਰਟੀ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



