(ਸਮਾਜ ਵੀਕਲੀ) ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਪੰਜਾਬੀ ਅਧਿਆਪਕਾਂ ਦੀਆਂ ਸੇਵਾਵਾਂ ਦੇ ਸਤਿਕਾਰ ਲਈ, ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੰਸਥਾਪਕ- ਸੰਚਾਲਕ ਸ੍ਰ ਕਿਰਪਾਲ ਸਿੰਘ ਗਰਚਾ ਅਤੇ ਉਨ੍ਹਾਂ ਦੇ ਭਰਾਵਾ ਵੱਲੋਂ ਆਪਣੇ ਪਿਤਾ ਸ੍ਰ ਮਿਲਖਾ ਸਿੰਘ ਗਰਚਾ ਅਤੇ ਮਾਤਾ ਸਰਦਾਰਨੀ ਸੁਰਜੀਤ ਕੌਰ ਗਰਚਾ ਦੇ ਨਾਂ ਤੇ ਸਨਮਾਨ ਪੁਰਸਕਾਰ ਸ਼ੁਰੂ ਕੀਤੇ ਗਏ ਹਨ। ਭਾਈਚਾਰੇ ਵੱਲੋਂ 20 ਫਰਵਰੀ 2026 ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ ਦਿਵਸ ਦੇ ਸਬੰਧ ਵਿੱਚ, ਗੁਰੂ ਨਾਨਕ ਕਾਲਜ ਫਾਰ ਵੂਮਨ ਲੁਧਿਆਣਾ ਵਿੱਚ ਕਰਵਾਏ ਗਏ ਸਮਾਗਮ ਦੌਰਾਨ 7 ਵਿਦਿਆਰਥਣਾਂ ਦੇ ਨਾਲ ਨਾਲ ਪੰਜਾਬੀ ਵਿਭਾਗ ਦੀਆਂ ਦੋ ਅਧਿਆਪਕਾਂ ਪ੍ਰੋਫੈਸਰ ਇੰਦਰਜੀਤ ਕੌਰ ਅਤੇ ਪ੍ਰੋਫੈਸਰ ਸੀਮਾ ਨੂੰ ਸਰਦਾਰਨੀ ਸੁਰਜੀਤ ਕੌਰ ਗਰਚਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



