HOME ਗੈਸ, ਪੈਟਰੋਲ ਅਤੇ ਘਰੇਲੂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹਨ ਨਾਲ ਲੋਕ ਪਰੇਸ਼ਾਨ...

ਗੈਸ, ਪੈਟਰੋਲ ਅਤੇ ਘਰੇਲੂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹਨ ਨਾਲ ਲੋਕ ਪਰੇਸ਼ਾਨ : ਆਜਾਦ

15

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪਿਛਲੇ ਕਈ ਮਹੀਨਿਆਂ ਤੋਂ ਜੰਗ ਕਾਰਨ ਜਿੱਥੇ ਭਾਰੀ ਨੁਕਸਾਨ ਹੋਇਆ ਹੈ ਅਤੇ ਅਨੇਕਾਂ ਹੀ ਲੋਕ ਇਸ ਜੰਗ ਵਿੱਚ ਮਾਰੇ ਜਾ ਚੁੱਕੇ ਹਨ, ਅਰਬਾਂ ਖਰਬਾਂ ਦਾ ਨੁਕਸਾਨ ਹੋ ਚੁੱਕਿਆ ਹੈ। ਜੰਗ ਕਾਰਨ ਸਾਰੇ ਦੇਸ਼ਾਂ ਵਿੱਚ ਗੈਸ ਅਤੇ ਪੈਟਰੋਲ ਦੀ ਕਮੀ ਕਾਰਨ  ਪੂਰੀ ਦੁਨੀਆ ਵਿੱਚ ਗੈਸ ਤੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਜਿਸ ਕਾਰਨ ਭਾਰਤ ਵਿੱਚ ਵੀ ਅਮਰੀਕਾ, ਇਜ਼ਰਾਈਲ ਅਤੇ ਈਰਾਨ ਦੀ ਜੰਗ ਦਾ ਭਾਰੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਲੋਕਾਂ ਦੀ ਆਮ ਜ਼ਿੰਦਗੀ ਵਿੱਚ ਰੋਜ਼ਾਨਾ ਵਰਤੋਂ ਆਉਣ ਵਾਲੀਆਂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ ਤੇ ਲੋਕਾਂ ਨੂੰ ਵਧੀਆਂ ਕੀਮਤਾਂ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ। ਗੈਸ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਜਨ ਜੀਵਨ ਤੇ ਬਹੁਤ ਹੀ ਗਹਿਰਾ ਪ੍ਰਭਾਵ ਪਿਆ ਅਤੇ ਲੋਕ ਮਹਿੰਗਾਈ ਕਾਰਨ ਕਾਫੀ ਪਰੇਸ਼ਾਨ ਨਜ਼ਰ ਆ ਰਹੇ ਹਨ। ਲੋਕਾਂ ਦਾ ਦੋ ਵਕਤ ਦੀ ਰੋਟੀ ਖਾਣਾ ਵੀ ਮੁਸ਼ਕਿਲ ਹੋ ਚੁੱਕਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜਾਦ ਨੇ ਕੀਤਾ । ਉਹਨਾਂ ਕਿਹਾ ਕਿ ਜੰਗ ਕਾਰਨ ਦੇਸ਼ ਵਿੱਚ ਜਿੱਥੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ‘ਤੇ ਭਾਰੀ ਪ੍ਰਭਾਵ ਪਾਇਆ ਹੈ। ਉਥੇ ਹੀ ਰੋਜ਼ਾਨਾ ਜੀਵਨ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਵੀ ਕਾਫੀ ਮਹਿੰਗੀਆਂ ਹੋ ਗਈਆਂ ਹਨ ਅਤੇ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ। ਉਹਨਾਂ ਕਿਹਾ ਕਿ ਜੰਗ ਦਾ ਅਸਰ ਹਰੇਕ ਦੇਸ਼ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਅਤੇ ਇਸ ਦਾ ਅਮਨ ਸ਼ਾਂਤੀ ਨਾਲ ਗੱਲਬਾਤ ਕਰ ਕੇ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਗਰੀਬ ਲੋਕਾਂ ਨੂੰ ਰਾਹਤ ਮਿਲ ਸਕੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕਾਠਗੜ੍ਹ ਦੇ ਸਰਕਾਰੀ ਹਸਪਤਾਲ ਦੀ ਹਾਲਤ ਖ਼ੁਦ ਵੈਂਟੀਲੇਟਰ ‘ਤੇ, ਪੰਜਾਬ ਸਰਕਾਰ ਦਾ ਦਿੱਲੀ ਮਾਡਲ ਫੇਲ੍ਹ: ਰਾਜਾ ਵੜਿੰਗ
Next articleਮੋਰਿੰਡਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ