ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 79ਵਾਂ ਸੁਤੰਤਰਤਾ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ | ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ , ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਇਸ ਤੋਂ ਬਾਅਦ ਬੱਚਿਆਂ ਵਲੋਂ ਰਾਸ਼ਟਰੀ ਗਾਣ ਗਾਇਆ ਗਿਆ | ਇਸ ਉਪਰੰਤ ਨਰਸਰੀ ਤੋਂ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ।ਜਿਸ ਵਿੱਚ ਦੇਸ਼ ਭਗਤੀ ਦੀਆਂ ਕਵਿਤਾਵਾਂ,ਸੋਲੋ ਡਾਂਸ, ਸ਼ਹੀਦਾਂ ਦੇ ਜੀਵਨ ‘ਤੇ ਆਧਾਰਿਤ ਪੀ.ਪੀ.ਟੀ ਪੇਸ਼ ਕੀਤੀ ਗਈ ਅਤੇ ਵਿਦਿਆਰਥੀਆਂ ਦੇ ਅਜ਼ਾਦੀ ਨਾਲ ਸੰਬੰਧਿਤ ਇਤਿਹਾਸ ਦੀ ਪਰਖ ਲਈ ਉਨ੍ਹਾਂ ਨੂੰ ਸਵਾਲ ਵੀ ਪੁੱਛੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਸਤੰਤਰਤਾ ਦਿਵਸ ਬਾਰੇ ਵਿਸਥਾਰ ਵਿੱਚ ਬੱਚਿਆਂ ਨੂੰ ਜਾਣੂ ਕਰਵਾਇਆ | ਉਹਨਾਂ ਦੱਸਿਆ ਕਿ ਜਿਸ ਆਜ਼ਾਦੀ ਦਾ ਅੱਜ ਅਸੀਂ ਨਿੱਘ ਮਾਣ ਰਹੇ ਹਾਂ ਉਹ ਲੱਖਾਂ ਕੁਰਬਾਨੀਆਂ ਤੋਂ ਬਾਅਦ ਹਾਸਿਲ ਕੀਤੀ ਗਈ ਹੈ | ਇਸ ਮੌਕੇ ਆਜ਼ਾਦੀ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਦਿਆਥੀਆਂ ਨੂੰ ਦੇਸ਼ ਪ੍ਰਤੀ ਵਫ਼ਾਦਾਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



