ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਇਸ ਸੰਬੰਧ ਵਿੱਚ ਇਸ ਮੌਕੇ ਵਿਦਿਆਰਥੀਆਂ ਨੇ ਪਤੰਗ ਉਡਾ ਕੇ ਬਸੰਤ ਪੰਚਮੀ ਦੇ ਤਿਉਹਾਰ ਦਾ ਆਨੰਦ ਮਾਣਿਆ। ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ , ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ ਨੇ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬਸੰਤ ਕੜਾਕੇ ਦੀ ਸਰਦੀ ਤੋਂ ਬਾਅਦ ਬਹੁਤ ਸੁਹਾਵਣੇ ਮੌਸਮ ਦਾ ਪ੍ਰਤੀਕ ਤਿਉਹਾਰ ਹੈ |ਬਸੰਤ ਰੁੱਤ ਤੋਂ ਬਾਅਦ ਬਨਾਸਪਤੀ ਤੇ ਨਵਾਂ ਪੁੰਗਾਰਾ ਸ਼ੁਰੂ ਹੁੰਦਾ ਹੈ। ਇਸ ਲਈ ਬਸੰਤ ਰੁੱਤ ਵਿੱਚ ਹਰ ਪਾਸੇ ਹਰਿਆਵਲ ਸ਼ੁਰੂ ਹੋ ਜਾਂਦੀ ਹੈ |ਇਹ ਤਿਉਹਾਰ ਵਿੱਦਿਅਕ ਅਦਾਰਿਆਂ ਵਿੱਚ ਵਿਸ਼ੇਸ਼ ਤੌਰ ‘ਤੇ ਮਨਾਇਆ ਜਾਂਦਾ ਹੈ। ਸਰਸਵਤੀ ਵਿੱਦਿਆ ਦੀ ਦੇਵੀ ਹੈ। ਇਸ ਲਈ ਵਿਦਿਆਰਥੀ ਮਾਂ ਸਰਸਵਤੀ ਤੋਂ ਅਸ਼ੀਰਵਾਦ ਪ੍ਰਾਪਤ ਕਰਦੇ ਹਨ ਅਤੇ ਚੰਗੀ ਪੜ੍ਹਾਈ-ਲਿਖਾਈ ਦੀ ਕਾਮਨਾ ਕਰਦੇ ਹਨ। ਬਸੰਤ ਪੰਚਮੀ ਦਾ ਤਿਉਹਾਰ ਸਾਰੇ ਧਰਮਾਂ ਅਤੇ ਲੋਕਾਂ ਲਈ ਖਾਸ ਹੁੰਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj


