ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਜੀ.ਡੀ.ਗੋਇਨਕਾ ਸਕੂਲ ਵਿੱਚ ਤੀਜ ਦਾ ਤਿਉਹਾਰ ਬੜੀ ਧੂਮ ਧਾਮ ਨਾਲ਼ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਮਨਮੋਹਕ ਪ੍ਰੋਗਰਾਮ ਪੇਸ਼ ਕੀਤਾ ।ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਰੰਗ-ਬਿਰੰਗੀਆਂ ਪ੍ਸਤੁਤੀਆਂ ਪੇਸ਼ ਕੀਤੀਆ ਗਈਆਂ । ਜਿਸ ਵਿੱਚ ਨਰਸਰੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਗਿੱਧਾ , ਭੰਗੜਾ ਅਤੇ ਲੋਕ ਗੀਤਾਂ ਨੇ ਸਭ ਦਾ ਮਨ ਮੋਹ ਲਿਆ । ਇਸ ਮੌਕੇ ਸਕੂਲ ਨੂੰ ਫੁੱਲਾਂ ਅਤੇ ਰਵਾਇਤੀ ਸਜਾਵਟ ਨਾਲ਼ ਸੋਹਣਾ ਸਜਾਇਆ ਗਿਆ । ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ ਅਤੇ ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਨੇ ਵਿਦਿਆਰਥੀਆਂ ਦੀਆਂ ਪ੍ਸਤੁਤੀਆਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਸਭ ਨੂੰ ਤੀਜ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਹੋਏ ਕਿਹਾ ਕਿ ਤੀਜ ਸਾਉਣ ਦੇ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਰਵਾਇਤੀ ਤੇ ਸੱਭਿਆਚਾਰਕ ਤਿਉਹਾਰ ਹੈ ਅਤੇ ਇਹਨਾਂ ਰਵਾਇਤੀ ਤਿਉਹਾਰਾਂ ਰਾਹੀਂ ਅਸੀਂ ਆਪਣੀਆਂ ਜੜ੍ਹਾਂ ਨਾਲ਼ ਜੁੜੇ ਰਹਿੰਦੇ ਹਾਂ । ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਨੂੰ ਸਾਡੇ ਸੱਭਿਆਚਾਰ ਅਤੇ ਵਿਰਾਸਤ ਤੋਂ ਜਾਣੂ ਕਰਵਾ ਕੇ ਉਸ ਨਾਲ ਜੋੜਦੇ ਹਨ |ਉਹਨਾਂ ਕਿਹਾ ਕਿ ਇਸ ਮੌਕੇ ਪੰਜਾਬੀਆਂ ਦੇ ਰਵਾਇਤੀ ਪਕਵਾਨ ਖੀਰ ਪੂੜੇ ਵੀ ਲੋਕ ਬਹੁਤ ਰੀਝ ਨਾਲ ਖਾਂਦੇ ਹਨ |ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਰਿਹਾ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



