HOME ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ

ਕਪੂਰਥਲਾ   (ਸਮਾਜ ਵੀਕਲੀ)   (ਕੌੜਾ)- ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨੂੰ ਸੰਜੋਦਿਆਂ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਪਵਿੱਤਰ ਤਿਉਹਾਰ ਭੈਣ-ਭਰਾ ਦੇ ਪਿਆਰ, ਭਰੋਸੇ ਅਤੇ ਆਪਸੀ ਸੁਰੱਖਿਆ ਦੇ ਵਾਅਦੇ ਦਾ ਪ੍ਰਤੀਕ ਹੈ। ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਖੁਸ਼ੀ-ਖੁਸ਼ੀ ਭਾਗ ਲਿਆ ਅਤੇ ਰੰਗ-ਬਿਰੰਗੇ ਪਹਿਰਾਵਿਆਂ ਨਾਲ ਸਕੂਲ ਦਾ ਮਾਹੌਲ ਖਿੜ ਉਠਿਆ। ਰੱਖੜੀ ਦੇ ਇਸ ਪਵਿੱਤਰ ਤਿਉਹਾਰ ‘ਤੇ ਭੈਣਾਂ ਨੇ ਆਪਣੇ ਭਰਾਵਾਂ ਦੀਆਂ ਕਲਾਈਆਂ ‘ਤੇ ਪਿਆਰ ਭਰੀਆਂ ਰੱਖੜੀਆਂ ਬੰਨ੍ਹੀਆਂ ਅਤੇ ਮਿੱਠਾ ਖਵਾ ਕੇ ਆਪਣੇ ਸਨੇਹ ਦਾ ਪ੍ਰਗਟਾਵਾ ਕੀਤਾ। ਭਰਾਵਾਂ ਨੇ ਵੀ ਭੈਣਾਂ ਨੂੰ ਪਿਆਰ ਭਰੇ ਤੋਹਫ਼ੇ ਦਿੱਤੇ। ਇਹ ਦ੍ਰਿਸ਼ ਨਾ ਸਿਰਫ਼ ਭਾਵਨਾਤਮਕ ਸੀ, ਸਗੋਂ ਖੁਸ਼ੀਆਂ ਅਤੇ ਪਿਆਰ ਦੀ ਸੱਚੀ ਤਸਵੀਰ ਪੇਸ਼ ਕਰ ਰਿਹਾ ਸੀ। ਇਸ ਮੌਕੇ ‘ਤੇ ਸਕੂਲ ਦੇ ਚੇਅਰਮੈਨ ਸ. ਸੁਖਦੇਵ ਸਿੰਘ ਜੀ ਅਤੇ ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਰੱਖੜੀ ਦਾ ਪਵਿੱਤਰ ਤਿਉਹਾਰ ਪਿਆਰ, ਭਰੋਸੇ ਅਤੇ ਆਪਸੀ ਮਿਲਵਰਤਨ ਦੇ ਸਭ ਤੋਂ ਮਹੱਤਵਪੂਰਨ ਸਤੰਭਾਂ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਧਰਮਾਂ ਅਤੇ ਪਿਛੋਕੜਾਂ ਦੇ ਬੱਚਿਆਂ ਵੱਲੋਂ ਇਕੱਠੇ ਹੋ ਕੇ ਇਹ ਤਿਉਹਾਰ ਮਨਾਉਣਾ, ਭਾਰਤੀ ਸੰਸਕ੍ਰਿਤੀ ਦੀ “ਏਕਤਾ ਵਿੱਚ ਵਿਭਿੰਨਤਾ” ਦੀ ਅਸਲ ਸੁੰਦਰਤਾ ਨੂੰ ਦਰਸਾਉਂਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਜਥੇਦਾਰ ਦਾਦੂਵਾਲ ਦਾ ਵਿਸ਼ੇਸ਼ ਸਨਮਾਨ ਸਮਾਰੋਹ
Next articleਲੈਂਡ ਪੂਲਿੰਗ ਨੀਤੀ ਦੇ ਵਿਰੁੱਧ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਸੰਬੰਧੀ ਨਾਨਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ