ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਹੋਵੇਗੀ ਗੋਇਕਨ ਸੁਪਰ ਕਿਡਜ਼ ਸ਼ੋਅ ਪ੍ਰਤੀਯੋਗਿਤਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਗੋਇਨ ਕਿਨ ਸੁਪਰ ਕਿਡਜ਼ ਸ਼ੋਅ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ 2 ਤੋਂ 6 ਸਾਲ ਦੇ ਬੱਚਿਆਂ ਦੇ ਲਈ ਵੱਖ ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਤੇ ਸਕੂਲ ਦੇ ਪ੍ਰਿੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿਚ ਹੈਲਥੀ ਬੇਬੀ ਪ੍ਰਤੀਯੋਗਿਤਾ, ਕਿਊਟ ਬੇਬੀ ਪ੍ਰਤੀਯੋਗਿਤਾ, ਐਕਟਿਵ ਬੇਬੀ ਪ੍ਰਤੀਯੋਗਤਾ ਅਤੇ ਕੌਨਫੀਡੈਂਟ ਬੇਬੀ ਪ੍ਰਤੀਯੋਗਿਤਾ ਦੇ ਇਲਾਵਾ ਬੱਚਿਆਂ ਅਤੇ ਮਾਤਾ ਪਿਤਾ ਦੇ ਲਈ ਫਨ ਪ੍ਰਤੀਯੋਗਤਾ ਤੇ ਫੂਡ ਸਟਾਲ ਵੀ ਲਗਾਏ ਜਾਣਗੇ ।

ਇਸਦੇ ਨਾਲ ਹੀ ਬੱਚਿਆਂ ਦੇ ਨਾਲ ਆਏ ਹੋਏ ਮਾਤਾ ਪਿਤਾ ਦੇ ਲਈ ਆਕਰਸ਼ਕ ਗਤੀਵਿਧੀਆਂ ਕਰਾਈਆਂ ਜਾਣਗੀਆਂ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਅਤੇ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਆਕਰਸ਼ਕ ਇਨਾਮ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਸ਼ੋਅ ਵਿੱਚ ਵਿਜੇਤਾ ਰਹਿਣ ਵਾਲੇ ਵਿਦਿਆਰਥੀ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleबाबा साहेब डॉ० भीम राव अंबेडकर के महापरिनिर्वाण दिवस पर उन्हें श्रद्धांजलि भेंट की गई
Next articleਮਹਿਤਪੁਰ ਵਿੱਚ ਖੂਨ ਦਾਨ ਕੈਂਪ 11 ਦਸੰਬਰ ਦਿਨ ਸ਼ਨੀਵਾਰ ਨੂੰ