ਕਪੂਰਥਲਾ, (ਸਮਾਜ ਵੀਕਲੀ) (ਕੌੜਾ )- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਯੂ ਕੇ ਜੀ, ਦੂਸਰੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਨੂੰ ਮਨਾਉਣ ਦਾ ਮਕਸਦ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨਾ ਹੈ, ਜੋ ਗੋਇਨਕਨ ਸਬ ਜੂਨੀਅਰ ਵਿੰਗ ਤੋਂ ਜੂਨੀਅਰ ਗੋਇਨਕਨ ਵਿੰਗ ਵਿੱਚ ਅਤੇ ਜੂਨੀਅਰ ਗੋਇਨਕਨ ਵਿੰਗ ਤੋਂ ਸੀਨੀਅਰ ਗੋਇਨਕਨ ਵਿੰਗ ਵਿੱਚ ਦਾਖਲ ਹੋਏ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਰਿਵਾਇਤੀ ਢੰਗ ਨਾਲ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ, ਜਿਸ ਨਾਲ ਗਿਆਨ ਅਤੇ ਉਜਾਲੇ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸੁੰਦਰ ਡਾਂਸ ਪ੍ਰਸਤੁਤ ਕਰਕੇ ਕਾਰਜਕ੍ਰਮ ਨੂੰ ਰੰਗੀਨ ਬਣਾਇਆ ਗਿਆ। ਇਸ ਉਪਰੰਤ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ , ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਹਿਨਾ ਅਰੋੜਾ ਜੀ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਡਿਗਰੀ ਪੋਸ਼ਾਕ ਪਹਿਨ ਕੇ ਮੰਚ ‘ਤੇ ਆ ਕੇ ਆਪਣੀਆਂ ਡਿਗਰੀਆਂ ਪ੍ਰਾਪਤ ਕੀਤੀਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਜੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅੱਗੇ ਵੱਧ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਅਤੇ ਦ੍ਰਿੜ ਸੰਕਲਪ ਨਾਲ ਆਪਣੇ ਉਦੇਸ਼ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਅੰਤ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਟੋਪੀਆਂ ਉਛਾਲ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



