ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ 76ਵਾਂ ਗਣਤੰਤਰ ਦਿਵਸ ਬਹੁਤ ਹੀ ਉੁਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ , ਅਤੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਨੂੰ ਆਜਾਦ ਕਰਵਾਉਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ ਗਿਆ । ਦੇਸ਼ ਅਤੇ ਦੇਸ਼ ਦੇ ਸੰਵਿਧਾਨ ਪ੍ਰਤੀ ਦੇਸ਼ ਭਗਤੀ ਦੇ ਗੀਤਾਂ ਦਾ ਗਾਣ ਅਤੇ ਸੂਰਬੀਰਾਂ ਦੀਆਂ ਵਾਰਾਂ ਗਾਈਆ ਗਈਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਆਜ਼ਾਦੀ ਨਾਲ ਸਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ (ਜਿਸ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਸਨ) ਇਨਸਾਫ਼ ਅਤੇ ਬਰਾਬਰੀ ਦੀ ਵਿਚਾਰਧਾਰਾ ‘ਤੇ ਆਧਾਰਿਤ ਹੈ | ਉਹਨਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਅਤੇ ਇੱਥੇ ਰਹਿੰਦੇ ਵੱਖ ਵੱਖ ਧਰਮਾਂ,ਜਾਤਾਂ ਦੇ ਲੋਕਾਂ ਨੂੰ ਭਾਰਤੀ ਸੰਵਿਧਾਨ ਬਰਾਬਰ ਦੇ ਅਧਿਕਾਰ ਦਿੰਦਾ ਹੈ |ਉਨ੍ਹਾਂ ਬੱਚਿਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵੱਖ ਵੱਖ ਰਾਜਾਂ ਦੀਆਂ ਦਿਖਾਈਆਂ ਜਾਣ ਵਾਲੀਆਂ ਝਾਕੀਆਂ ਦੀ ਮਹੱਤਤਾ ਬਾਰੇ ਦੱਸਿਆ ਕਿ ਭਾਰਤ ਬਹੁ -ਸੱਭਿਆਚਾਰੀ ਦੇਸ਼ ਹੈ ਅਤੇ ਹਰ ਖਿੱਤਾ ਇਸ ਦੁਆਰਾ ਆਪਣੇ ਸੱਭਿਆਚਾਰ ਨੂੰ ਦਰਸਾਉਂਦਾ ਹੈ । ਅੰਤ ਵਿੱਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਲੱਡੂ ਵੰਡੇ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj