ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ । ਉਪਰੰਤ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸਕੂਲ ਦੇ ਬੱਚਿਆਂ ਨੇ ਸਿੱਖ ਇਤਿਹਾਸ ਅਤੇ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਕਵੀਸ਼ਰੀ ਅਤੇ ਜਲਿਆਂਵਾਲਾ ਬਾਗ ਦਾ ਸਾਕਾ, ਦੱਸਵੇਂ ਪਾਤਸ਼ਾਹ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਅਤੇ ਕਿਸਾਨਾਂ ਦੀ ਕਣਕ ਵੱਢਣ ਦੀ ਖੁਸ਼ੀ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਭਾਸ਼ਣ ਅਤੇ ਕਵਿਤਾ ਰਾਹੀਂ ਪੇਸ਼ ਕੀਤਾ। ਇਸ ਤੋਂ ਬਾਅਦ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਧਿੱਸ ਲੋਕ ਨਾਚ ਭੰਗੜਾ ਪੇਸ਼ ਕੀਤਾ। ਅੰਤ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਅਤੇ ਪ੍ਰਿੰਸੀਪਲ ਕੁਲਬੀਰ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸਾਖੀ ਸਿਰਫ ਵਾਢੀ ਦਾ ਤਿਉਹਾਰ ਹੀ ਨਹੀਂ ਬਲਕਿ ਇੱਕ ਸ਼ੁੱਭ ਦਿਹਾੜਾ ਵੀ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ । ਇਸ ਮੌਕੇ ਵਿਸਾਖੀ ਵਾਲੇ ਦਿਨ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ |ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆ ਕਿਸਾਨੀ ਵਰਗ ਤੋਂ ਜੀਵਨ ਦੀ ਪ੍ਰੇਰਨਾ ਲੈਂਦੇ ਹੋਏ ਸਖਤ ਮਿਹਨਤ ਕਰਨ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj