HOME ਜੀ ਡੀ ਗੋਇਨਕਾ ਸਕੂਲ ਵਿਖੇ ਇਨਵੈਸਚਰ ਸਮਾਰੋਹ ਦਾ ਆਯੋਜਨ

ਜੀ ਡੀ ਗੋਇਨਕਾ ਸਕੂਲ ਵਿਖੇ ਇਨਵੈਸਚਰ ਸਮਾਰੋਹ ਦਾ ਆਯੋਜਨ

1
ਕਪੂਰਥਲਾ,  (ਸਮਾਜ ਵੀਕਲੀ)   (ਕੌੜਾ)– ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਵਿਖੇ ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰਾਂ ਦੀ ਚੋਣ ਕੀਤੀ ਗਈ। ਇਸਦੇ ਲਈ, ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ (ਹੈੱਡ ਗਰਲ, ਹੈੱਡ ਬੁਆਏ, ਸਪੋਰਟਸ ਕੈਪਟਨ, ਹਾਊਸ ਕੈਪਟਨ ਆਦਿ) ਲਈ ਆਪਣੀਆਂ ਨਾਮਜ਼ਦਗੀਆਂ ਦਰਜ ਕਰਵਾਈਆਂ।ਵਿਦਿਆਰਥੀਆਂ ਦੀ ਯੋਗਤਾ ਦੇ ਆਧਾਰ ‘ਤੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਉਕਤ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਅਤੇ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਅਤੇ ਸਹੁੰ ਚੁੱਕਣ ਲਈ ਸਕੂਲ ਵਿੱਚ ਇਨਵੈਸਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਕਰਯੋਗ  ਹੈ ਕਿ 11ਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੂੰ ਹੈੱਡ ਬੁਆਏ, ਮਨਵੀਨ ਕੌਰ ਨੂੰ ਹੈੱਡ ਗਰਲ, ਏਕਮਜੋਤ ਕੌਰ ਅਤੇ ਅਨਰੀਤ ਕੌਰ ਨੂੰ ਸੀਸੀਏ ਇੰਚਾਰਜ , ਅੰਸ਼ ਸੈਣੀ ਅਤੇ ਨਵਰੀਤ ਕੌਰ ਨੂੰ ਡਿਸੀਪਲਨ ਇੰਚਾਰਜ, ਗੁਰਮਨ ਸਿੰਘ ਅਤੇ ਏਕਮਪ੍ਰੀਤ ਕੌਰ ਨੂੰ ਸਪੋਰਟਸ ਕੈਪਟਨ ਚੁਣਿਆ ਗਿਆ। ਇਸ ਤੋਂ ਇਲਾਵਾ ਚਾਰ ਹਾਊਸ ਕੈਪਟਨ ਅਤੇ ਵਾਈਸ ਕੈਪਟਨ ਅਤੇ ਚਾਰ ਪ੍ਰੀਫੈਕਟ ਵੀ ਨਿਯੁਕਤ ਕੀਤੇ ਗਏ ਹਨ।  ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਜੀ ਨੇ ਵੱਖ-ਵੱਖ ਅਹੁਦਿਆਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਬੈਚ ਲਗਾਏ | ਇਸ ਤੋਂ ਬਾਅਦ ਵਿਦਿਆਰਥੀ ਕੌਂਸਲ ਦੇ ਸਾਰੇ ਚੁਣੇ ਗਏ ਮੈਂਬਰਾਂ ਨੇ  ਭਰੋਸਾ ਦਿੱਤਾ  ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਸਕੂਲ ਦੇ ਚੇਅਰਮੈਨ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਮੇਵਾਰੀ ਸੁਚਾਰੂ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਆਯੋਜਨ ਦਾ ਮੁੱਖ ਮੰਤਵ ਬੱਚਿਆਂ ਨੂੰ ਆਤਮ ਨਿਰਭਰ ਅਤੇ ਹੋਰ ਜਿੰਮੇਵਾਰ ਬਣਾਉਣਾ ਹੈ।  ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਤਰਕਸ਼ੀਲ ਸੁਸਾਇਟੀ ਬਸੀ ਪਠਾਣਾਂ ਨੇ ਜਾਗਰੂਕਤਾ ਪ੍ਰੋਗਰਾਮ ਦਿੱਤਾ
Next articleਰੁੱਖ ਲਗਾਓ, ਰੁੱਖ ਬਚਾਓ