HOME ਜੀ ਡੀ ਗੋਇਨਕਾ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ‘ਚ ਹਾਸਲ ਕੀਤੇ...

ਜੀ ਡੀ ਗੋਇਨਕਾ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ‘ਚ ਹਾਸਲ ਕੀਤੇ 26 ਤਗਮੇ

2

8 ਸੋਨੇ, 6 ਚਾਂਦੀ ਅਤੇ 12 ਕਾਂਸੇ  ਦੇ ਤਗਮੇ ਕੀਤੇ ਹਾਸਲ

ਕਪੂਰਥਲਾ  (ਸਮਾਜ ਵੀਕਲੀ)  (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਸਹਿਵਿਦਿਅਕ ਮੁਕਾਬਲਿਆਂ ਅਤੇ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਬੀਤੇ ਦਿਨੀਂ ਸੀ ਕੇ ਸੀ ਨੋਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵੱਲੋਂ ਐਚ.ਐਮ.ਵੀ. ਕਾਲਜ  ਜਲੰਧਰ ਵਿਖੇ  ਸੀ ਕੇ ਸੀ ਔਲ ਇੰਡੀਆ  ਕਰਾਟੇ ਚੈਂਪੀਅਨਸ਼ਿਪ ਕਰਵਾਇਆ ਗਿਆ ਜਿਸ ਵਿੱਚ 44 ਸਕੂਲਾਂ ਅਤੇ ਵੱਖ ਵੱਖ ਅਕੈਡਮੀ ਸੈਂਟਰ ਦੇ 520 ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਵਧੀਆਂ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕਰ ਸੋਨੇ, ਚਾਂਦੀ,ਕਾਂਸੇ ਦੇ ਤਗਮੇ ਪ੍ਰਾਪਤ ਕੀਤੇ । ਜਿਕਰਯੋਗ ਹੈ ਕਿ ਜੇਤੂ ਵਿਦਿਆਰਥੀ ਮਲੇਸ਼ੀਆ, ਥਾਈਲੈਂਡ,ਯੂਰਪ,ਅਤੇ ਯੂ ਏ ਈ ਵਿੱਚ ਹੋਣ ਵਾਲੀ ਪ੍ਰਤੀਯੋਗਤਾ  ਵਿੱਚ ਭਾਗ ਲੈਣਗੇ। ਇਹ ਕੰਪੀਟੀਸ਼ਨ ਸ਼੍ਰੀ ਜਤਿੰਦਰ ਕੁਮਾਰ ਅਤੇ ਹੈਡ ਕੋਚ ਰਣਜੀਵ ਕੁਮਾਰ ਨਾਗਪਾਲ ਟੈਕਨੀਕਲ ਡਾਇਰੈਕਟਰ ‘ਕੋਬਰਾ ਕਰਾਟੇ ਅਕੈਡਮੀ’  ਕੋਬਰਾ ਕਰਾਟੇ ਸੈਂਟਰਲ ਇੰਡੀਆ   ਦੀ ਮਿਹਨਤ ਅਤੇ ਦੇਖ ਰੇਖ ਹੇਠ ਕਰਵਾਏ ਜਾ ਰਹੇ ਹਨ। ਵਿਦਿਆਰਥੀਆਂ ਦੇ ਇਸ ਉਤਸ਼ਾਹ ਨੂੰ ਦੇਖਦਿਆਂ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ  ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਬੱਚੇ ਕਿਤਾਬੀ ਗਿਆਨ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ: ਪਵਿੱਤਰ ਯਾਤਰਾ ਅਤੇ ਸਿੱਖ ਧਰਮ ਦੀ ਸ਼ਾਨ
Next articleਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਸਹਿ ਵਿਦਿਆਕ ਮੁਕਾਬਲੇ ਕਰਵਾਏ ਗਏ।