7 ਗੋਲਡ, 3 ਸਿਲਵਰ ਅਤੇ 3 ਬਰੋਨਜ ਮੈਡਲ ਕੀਤੇ ਹਾਸਲ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਸਿਲਵਰ ਜੋਨ ਫਾਊਡੇਸ਼ਨ ਓਲੰਪਿਆਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਹ ਮੁਕਾਬਲਾ ਸਿਲਵਰ ਜ਼ੋਨ ਫਾਊਂਡੇਸ਼ਨ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿੱਚ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਗੁਰਜਾਪ ਸਿੰਘ, ਸੁਪ੍ਰੀਤ ਸਿੰਘ, ਕੀਰਤਵੀਰ ਸਿੰਘ, ਅਮਨੀਤ ਕੌਰ, ਗੁਰਨੂਰ ਸਿੰਘ, ਹਰਨਵ ਸਿੰਘ ਅਤੇ ਰਿਪਨਜੋਤ ਸਿੰਘ ਨੇ ਸੋਨ ਤਗਮੇ , ਸਾਨਵੀ ਗਰਗ, ਇਨਾਇਤ ਕੌਰ, ਤਰਨਪ੍ਰੀਤ ਸਿੰਘ ਨੇ ਚਾਂਦੀ ਦੇ ਤਗਮੇ ਜਿੱਤੇ ਅਤੇ ਵਿਕਰਮ ਸਿੰਘ, ਸਾਹਿਬਨੂਰ ਸਿੰਘ, ਸਿਮਰਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਰੋਨਜ ਮੈਡਲ ਅਤੇ ਸਰਟੀਫਿਕੇਟ ਹਾਸਲ ਕੀਤੇ । ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜਾਰੀ ਨੂੰ ਦੇਖਦਿਆਂ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ , ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਸਮੇਂ-ਸਮੇਂ ਤੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



