HOME ਜੀ ਡੀ ਗੋਇਨਕਾ ਸਕੂਲ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼...

ਜੀ ਡੀ ਗੋਇਨਕਾ ਸਕੂਲ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

1

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ  ਸਕੂਲ,  ਕਪੂਰਥਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ।ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਅਧਿਆਤਮਕ ਮਾਹੌਲ ਅਤੇ ਧਾਰਮਿਕ ਜਜ਼ਬੇ ਨੇ ਇੱਕ ਰੂਹਾਨੀ ਮਾਹੌਲ ਸਿਰਜਿਆ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਬਦ ਸਰਵਣ ਕੀਤੇ ਅਤੇ ਇਲਾਹੀ ਬਾਣੀ ਦਾ ਆਨੰਦ ਲਿਆ।ਛੋਟੇ ਬੱਚਿਆ ਵੱਲੋਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਇਆ । ਸਕੂਲ ਦੇ  ਚੇਅਰਮੈਨ ਸਰਦਾਰ ਸੁਖਦੇਵ ਸਿੰਘ  ਨਾਨਕਪੁਰ, ਪ੍ਰਿੰਸੀਪਲ ਸ਼੍ਰੀਮਤੀ ਪਰਮਿੰਦਰ ਕੌਰ  ਜੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ( ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ)  ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਅਰਦਾਸ ਕੀਤੀ ਗਈ ਅਤੇ ਬੱਚਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ  ਵਰਤਾਈ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਰੇਲਵੇ ਵਿੱਚ ਆਊਟਸੋਰਸਿੰਗ, ਨਿੱਜੀਕਰਨ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ – ਅਖਿਲੇਸ਼, ਸਰਵਜੀਤ
Next articleਸਮੁੱਚੀ ਕਾਇਨਾਤ ਦੇ ਰਹਿਬਰ ਧੰਨ ਗੁਰੂ ਨਾਨਕ