ਕਪੂਰਥਲਾ, 29 ਅਪ੍ਰੈਲ (ਕੌੜਾ)– ਸਕੂਲਾਂ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲੇ ਜਿੱਥੇ ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ। ਉੱਥੇ ਉਨ੍ਹਾਂ ਨੂੰ ਆਪਣੇ ਭਵਿੱਖ ਲਈ ਤਿਆਰ ਕਰਦੇ ਹਨ।
ਬੀਤੇ ਦਿਨੀਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਕਪੂਰਥਲਾ ਵਿਖੇ ਹੋਏ ਸਹੋਦਿਆ ਮੁਕਾਬਲੇ ਵਿਚ ਜੀ.ਡੀ.ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੀਆਂ ਵਿਦਿਆਰਥਣਾਂ ਮਨਵੀਨ ਕੌਰ (ਦਸਵੀਂ) ਅਤੇ ਮਨਵੀਰ (ਗਿਆਰਵੀਂ) ਨੇ ਇੰਟਰ ਸਕੂਲ ਇੰਗਲਿਸ਼ ਡਿਬੇਟ ਮੁਕਾਬਲੇ ਵਿੱਚ ਭਾਗ ਲਿਆ। ਜਿਸ ਵਿਚ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਤੀਜੇ ਸਥਾਨ ‘ਤੇ ਰਹੀ | ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਵਿੱਚ ਕਪੂਰਥਲਾ ਦੇ 19 ਸੀ ਬੀ ਐਸ ਈ ਸਕੂਲਾਂ ਨੇ ਭਾਗ ਲਿਆ। ਜੀ.ਡੀ.ਗੋਇਨਕਾ ਸਕੂਲ ਦੀ ਵਿਦਿਆਰਥਣ ਮਨਵੀਰ ਨੇ ਦਿੱਤੇ ਗਏ ਵਿਸ਼ੇ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸ਼ਲਾਘਾਯੋਗ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ , ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਅਤੇ ਪ੍ਰਿੰਸੀਪਲ ਡਾ. ਪਵਲਜੀਤ ਕੌਰ ਨੇ ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly