ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਜਨਰਲ ਇਜਲਾਸ 25 ਦਸੰਬਰ ਨੂੰ

ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਜਨਰਲ ਇਜਲਾਸ 25 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਰੂਰ ਵਿਖੇ ਹੋ ਰਿਹਾ ਹੈ, ਜਿਸ ਵਿੱਚ ਅਗਲੇ ਦੋ ਸਾਲਾਂ 2022-2024 ਲਈ ਸਭਾ ਦੀ ਕਾਰਜਕਾਰਨੀ ਦੀ ਚੋਣ ਕੀਤੀ ਜਾਵੇਗੀ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਹੋਈਆਂ ਸਭਾ ਦੀਆਂ ਸਰਗਰਮੀਆਂ ਦੇ ਲੇਖੇ-ਜੋਖੇ ਦੇ ਨਾਲ-ਨਾਲ ਆਉਣ ਵਾਲੇ ਸਮੇਂ ਲਈ ਵਿਉਂਤਬੰਦੀ ਵੀ ਕੀਤੀ ਜਾਵੇਗੀ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੰਗਰ
Next articleਪੰਜਾਬੀ…