HOME ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ

ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ

3

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਅਤੇ ਸਹਾਇਕ ਸਿਵਲ ਸਰਜਨ ਡਾ. ਅਜੈ ਬਸਰਾ ਵੱਲੋਂ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਡਾ. ਸੇਵਾ ਸਿੰਘ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਦੌਰੇ ਦੌਰਾਨ ਮਾਤਾ ਅਤੇ ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਮਹਿਲਾਵਾਂ ਦੀ ਰਜਿਸਟ੍ਰੇਸ਼ਨ, ਨਿਯਮਤ ਏਐਨਸੀ ਚੈਕਅੱਪ, ਟੀਕਾਕਰਨ, ਸੁਰੱਖਿਅਤ ਡਿਲਿਵਰੀ, ਜਨਮ ਤੋਂ ਬਾਅਦ ਮਾਂ ਅਤੇ ਨਵਜਾਤ ਬੱਚੇ ਦੀ ਦੇਖਭਾਲ, ਬੱਚਿਆਂ ਦੇ ਟੀਕਾਕਰਨ ਅਤੇ ਪੋਸ਼ਣ ਸਬੰਧੀ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਸਬੰਧਤ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਸੇਵਾਵਾਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਗੈਰ-ਸੰਚਾਰੀ ਬਿਮਾਰੀਆਂ (NCD) ਪ੍ਰੋਗਰਾਮ ਤਹਿਤ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਦੀ ਸਕ੍ਰੀਨਿੰਗ ਸਬੰਧੀ ਕੰਮਕਾਜ ਦੀ ਸਮੀਖਿਆ ਕੀਤੀ ਗਈ। ਆਉਣ ਵਾਲੇ ਮਰੀਜ਼ਾਂ ਦੀ ਨਿਯਮਤ ਜਾਂਚ, ਦਵਾਈਆਂ ਦੀ ਉਪਲਬਧਤਾ ਅਤੇ ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਪਰਿਵਾਰ ਭਲਾਈ ਪ੍ਰੋਗਰਾਮ ਅਧੀਨ ਪਰਿਵਾਰ ਨਿਯੋਜਨ ਸੇਵਾਵਾਂ, ਜਾਗਰੂਕਤਾ ਗਤੀਵਿਧੀਆਂ, ਅਸਥਾਈ ਅਤੇ ਸਥਾਈ ਪਰਿਵਾਰ ਨਿਯੋਜਨ ਢੰਗਾਂ ਦੀ ਉਪਲਬਧਤਾ ਅਤੇ ਲਾਭਪਾਤਰੀਆਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਸਬੰਧੀ ਕੰਮ ਦੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਨਵੇਂ RCH-2 ਪੋਰਟਲ, ਜੋ ਕਿ ਅੱਜ ਤੋਂ ਲਾਗੂ ਕੀਤਾ ਗਿਆ ਹੈ, ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਬੰਧਤ ਸਟਾਫ ਨੂੰ ਨਵੇਂ ਪੋਰਟਲ ’ਤੇ ਮਾਤਾ ਅਤੇ ਬੱਚਾ ਸਿਹਤ ਸੇਵਾਵਾਂ ਨਾਲ ਜੁੜਿਆ ਸਾਰਾ ਡਾਟਾ ਸਹੀ ਅਤੇ ਸਮੇਂ ਸਿਰ ਅਪਲੋਡ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਸੇਵਾਵਾਂ ਦੀ ਨਿਗਰਾਨੀ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਅਧਿਕਾਰੀਆਂ ਵੱਲੋਂ ਕਲੀਨਿਕ ਸਟਾਫ ਦੀ ਕਾਰਗੁਜ਼ਾਰੀ ’ਤੇ ਸੰਤੋਖ ਜ਼ਾਹਰ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਮਿਹਨਤ ਕਰਨ ਦੀ ਅਪੀਲ ਕੀਤੀ ਗਈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ
Next articleਕਿਸਾਨ,ਮਜ਼ਦੂਰ ਅਤੇ ਮੁਲਾਜ਼ਮ ਜਥਬੰਦੀਆਂ ਵਲੋਂ ਟਰੈਕਟਰ – ਮੋਟਰਸਾਈਕਲ ਮਾਰਚ ਕਰਨ ਦਾ ਐਲਾਨ