ਜਨਰਲ ਨਰਵਾਣੇ ਨੇ ਚੀਫ਼ ਆਫ਼ ਸਟਾਫ ਕਮੇਟੀ ਦੇ ਚੇਅਰਮੈਨ ਦਾ ਚਾਰਜ ਸੰਭਾਲਿਆ

ਨਵੀਂ ਦਿੱਲੀ (ਸਮਾਜ ਵੀਕਲੀ): ਥਲ ਸੈਨਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਚੀਫ਼ਸ ਆਫ਼ ਸਟਾਫ ਕਮੇਟੀ ਦੇ ਚੇਅਰਮੈਨ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਕਮੇਟੀ ਵਿੱਚ ਤਿੰਨ ਸੈਨਾਵਾਂ ਦੇ ਮੁਖੀ ਸ਼ਾਮਲ ਹਨ। ਜਨਰਲ ਬਿਪਿਨ ਰਾਵਤ ਦੇ 8 ਦਸੰਬਰ ਨੂੰ ਹੈਲੀਕਾਪਟਰ ਹਾਦਸੇ ਵਿੱਚ ਦੇਹਾਂਤ ਮਗਰੋਂ ਚੀਫ਼ ਆਫ ਡਿਫੈਂਸ ਸਟਾਫ਼ ਦਾ ਅਹੁਦਾ ਖਾਲੀ ਪਿਆ ਸੀ। ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐੱਸ) ਦਾ ਅਹੁਦਾ ਸਿਰਜੇ ਜਾਣ ਤੋਂ ਪਹਿਲਾਂ ਰਵਾਇਤ ਮੁਤਾਬਕ ਤਿੰਨਾਂ ਸੈਨਾਵਾਂ ਦੇ ਮੁਖੀਆਂ ’ਚੋਂ ਸਭ ਤੋਂ ਸੀਨੀਅਰ ਅਧਿਕਾਰੀ ਨੂੰ ਚੀਫ਼ਸ ਆਫ਼ ਸਟਾਫ ਕਮੇਟੀ ਦਾ ਚੇਅਰਮੈਨ ਲਾਇਆ ਜਾਂਦਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਨਰਲ ਨਿਆਜ਼ੀ ਦੀ ਮਰਸਿਡੀਜ਼ ਕਾਰ ਰਹੀ ਖਿੱਚ ਦਾ ਕੇਂਦਰ
Next articleਬੰਗਲਾਦੇਸ਼ ਪੁੱਜੇ ਰਾਸ਼ਟਰਪਤੀ ਕੋਵਿੰਦ ਦਾ ਨਿੱਘਾ ਸਵਾਗਤ