ਨਵੀਂ ਦਿੱਲੀ— ਬੰਗਲਾਦੇਸ਼ ‘ਚ ਹਿੰਦੂ ਭਾਈਚਾਰੇ ਖਿਲਾਫ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਹਿੰਸਾ ਦੇ ਖਿਲਾਫ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਅਤੇ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਹਿੰਦੂ ਭਾਈਚਾਰੇ ਨੇ ਵਿਰੋਧ ਪ੍ਰਦਰਸ਼ਨ ਕੀਤਾ। ਬੰਗਲਾਦੇਸ਼ ਵਿੱਚ ਸਿਆਸੀ ਅਸ਼ਾਂਤੀ ਕਾਰਨ ਹਿੰਦੂਆਂ ਨੂੰ ਅਜੇ ਵੀ ਨਿਸ਼ਾਨਾ ਬਣਾ ਕੇ ਮਾਰਿਆ ਜਾ ਰਿਹਾ ਹੈ। ਹਿੰਦੂ ਭਾਈਚਾਰੇ ਦੇ ਲੋਕਾਂ ਨੇ ਇਸ ਹਿੰਸਾ ਵਿਰੁੱਧ ਕੱਲ੍ਹ ਢਾਕਾ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ। ਗੁਆਂਢੀ ਦੇਸ਼ ਵਿੱਚ ਵੀ ਹਿੰਦੂ ਮੰਦਰਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ, ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ ਅਤੇ ਹੋਰਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਕਥਿਤ ਹਿੰਸਾ ਦੇ ਖਿਲਾਫ ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਨੇ ਵਾਸ਼ਿੰਗਟਨ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਅਤੇ ਬੰਗਲਾਦੇਸ਼ੀ ਝੰਡੇ ਚੁੱਕੇ ਹੋਏ ਸਨ ਅਤੇ ਬੰਗਲਾਦੇਸ਼ੀ ਘੱਟ ਗਿਣਤੀਆਂ ਨੂੰ “ਬਚਾਉਣ” ਦੀ ਮੰਗ ਕਰਦੇ ਪੋਸਟਰ ਫੜੇ ਹੋਏ ਸਨ। ਉਨ੍ਹਾਂ ਨੇ ‘ਸਾਨੂੰ ਨਿਆਂ ਚਾਹੀਦਾ ਹੈ’ ਦੇ ਨਾਅਰੇ ਲਗਾਏ ਅਤੇ ਹਿੰਸਾ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਿੰਦੂਆਂ ਦੀ ਸੁਰੱਖਿਆ ਲਈ ਬੰਗਲਾਦੇਸ਼ ਦੀ ਨਵੀਂ ਅੰਤਰਿਮ ਸਰਕਾਰ ਨੂੰ ਅਪੀਲ ਕੀਤੀ। ਭਾਰਤ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਘਟਨਾ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅੰਤਰਿਮ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly