ਗ਼ਜ਼ਲ

ਮਹਿੰਦਰ ਸਿੰਘ ਮਾਨ

(ਸਮਾਜ ਵੀਕਲੀ)

ਜਿਨ੍ਹਾਂ ਨੇ ਟਿੱਚ ਸਮਝੀ ਦੋਸਤੀ ਸਾਡੀ,

ਕਿਵੇਂ ਉਹ ਜਰਨਗੇ ਕੋਈ ਖ਼ੁਸ਼ੀ ਸਾਡੀ?
ਅਸੀਂ ਹਾਂ ਧੰਨਵਾਦੀ ਬਹੁਤ ਦੁੱਖਾਂ ਦੇ,
ਇਹ ਕੁਝ ਲਿਸ਼ਕਾ ਗਏ ਨੇ ਜ਼ਿੰਦਗੀ ਸਾਡੀ।
ਗੁਜ਼ਾਰਨ ਲੱਗੇ ਜੀਵਨ ਸਾਡੇ ਵਾਂਗੂੰ ਉਹ,
ਜਿਨ੍ਹਾਂ ਨੂੰ ਚੰਗੀ ਲੱਗੀ ਸਾਦਗੀ ਸਾਡੀ।
ਅਸੀਂ ਮੌਕੇ ਮੁਤਾਬਕ ਕਦਮ ਚੁੱਕਦੇ ਹਾਂ,
ਨਾ ਇਸ ਨੂੰ ਸਮਝੋ ਯਾਰੋ, ਬੁਜ਼ਦਿਲੀ ਸਾਡੀ।
ਸ਼ਬਦ ਔਖੇ ਨਾ ਗ਼ਜ਼ਲਾਂ ਵਿੱਚ ਵਰਤਦੇ ਹਾਂ,
ਹਰਿਕ ਨੂੰ ਸਮਝ ਆਵੇ ਸ਼ਾਇਰੀ ਸਾਡੀ।
ਕਰਾਂਗੇ ਦੂਰ ਨ੍ਹੇਰਾ ਚਾਰੇ ਪਾਸੇ ਦਾ,
ਹੋਈ ਸੂਰਜ ਤਰ੍ਹਾਂ ਜਦ ਰੌਸ਼ਨੀ ਸਾਡੀ।
ਅਸੀਂ ਹਾਜ਼ਰ ਹੋ ਜਾਵਾਂਗੇ ਉਦੋਂ ‘ਮਾਨਾ’,
ਜਦੋਂ ਮਹਿਸੂਸ ਕੀਤੀ ਤੂੰ ਕਮੀ ਸਾਡੀ।
ਮਹਿੰਦਰ ਸਿੰਘ ਮਾਨ
ਕੈਨਾਲ ਰੋਡ
ਸਾਮ੍ਹਣੇ ਅੰਗਦ ਸਿੰਘ ਐੱਮ ਐੱਲ ਏ ਹਾਊਸ
ਨਵਾਂ ਸ਼ਹਿਰ-144514
ਫੋਨ   9915803554

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਐਸ. ਡੀ. ਕਾਲਜ ਫਾਰ ਵੂਮੈਨ ‘ਚ ਇੱਕ ਰੋਜ਼ਾ ਐਨ.ਐਸ.ਐਸ ਕੈਂਪ
Next article  ਏਹੁ ਹਮਾਰਾ ਜੀਵਣਾ ਹੈ – 532