ਦੇਸ਼ ਭਰ ਵਿੱਚ ਲੜਕੀਆਂ ਅਤੇ ਔਰਤਾਂ ਨਾਲ ਹੋ ਰਹੇ ਘਿਨੌਣੇ ਕਾਰਿਆ ਖਿਲਾਫ ਰੋਸ ਪ੍ਰਦਰਸ਼ਨ

ਦੋਸ਼ੀਆ ਨੂੰ ਫਾਸਟ ਟ੍ਰੈਕ ਅਦਾਲਤ ਬਣਾ ਕੇ ਸਖਤ ਸ਼ਜਾਵਾ ਦੇਣ ਦੀ ਮੰਗ

ਗੜਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਗੜਸ਼ੰਕਰ ਦੀਆਂ ਸਮੂਹਿਕ ਇਨਸਾਫ ਪਸੰਦ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਕੱਤਰ ਹੋ ਕੇ ਪੱਛਮੀ ਬੰਗਾਲ ਦੇ ਆਰ ਜੀ ਕਰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਕੋਲਕਾਤਾ ‘ਚ ਤਾਇਨਾਤ ਮਹਿਲਾ ਡਾਕਟਰ ਨਾਲ ਹੋਏ ਸਮੂਹਿਕ ਜਬਰ ਜਨਾਹ ਤੇ ਹੱਤਿਆ ਕਾਂਡ ਅਤੇ ਦੇਸ਼ ਦੇ ਵੱਖ ਵੱਖ ਕੋਨਿਆਂ ਵਿੱਚ ਛੋਟੀਆਂ ਬੱਚੀਆਂ, ਕੁੜੀਆ ਅਤੇ ਔਰਤਾਂ ਨਾਲ ਹੋ ਰਹੇ ਬਲਾਤਕਾਰ ਕਾਂਡਾ ਖਿਲਾਫ ਗਾਂਧੀ ਪਾਰਕ ਵਿੱਚ ਰੋਸ ਰੈਲੀ ਕਰਨ ਉਪਰੰਤ ਨੰਗਲ ਚੌਂਕ ਵਿੱਚ ਤਕਰੀਬਨ ਇੱਕ ਘੰਟਾ ਰੋਸ ਵਿਖਾਵਾ ਕੀਤਾ। ਇਸ ਮੌਕੇ ਵੱਖ ਵੱਖ ਜੱਥੇਬੰਦੀਆ ਦੇ ਆਗੂਆ ਪ੍ਰਿੰਸੀਪਲ ਡਾ. ਬਿੱਕਰ ਸਿੰਘ, ਡਾਕਟਰ ਅਵਤਾਰ ਦੁੱਗਲ, ਡਾਕਟਰ ਗਿਆਨ ਚੰਦ, ਦਰਸ਼ਨ ਸਿੰਘ ਮੱਟੂ, ਸੁਭਾਸ਼ ਕੌਰ ਮੱਟੂ, ਡਾਕਟਰ ਹਰਵਿੰਦਰ ਬਾਠ, ਮੈਡਮ ਖੁਸ਼ਵਿੰਦਰ ਕੌਰ ਡੀ ਪੀ ਈ, ਸੁਖਦੇਵ ਡਾਨਸੀਵਾਲ, ਹੰਸਰਾਜ ਗੜ੍ਹਸ਼ੰਕਰ, ਪ੍ਰਿੰਸੀਪਲ ਜਗਦੀਸ਼ ਰਾਏ, ਡਾਕਟਰ ਲਖਵਿੰਦਰ ਸਿੰਘ, ਡਾਕਟਰ ਨਰਿੰਦਰ ਸਿੰਘ, ਤਰਕਸ਼ੀਲ ਆਗੂ ਜੋਗਿੰਦਰ ਕੁਲੇਵਾਲ, ਸਤੀਸ਼ ਸੋਨੀ ਅਤੇ ਸੈਂਡੀ ਭੱਜਲ ਸਮੇਤ ਹੋਰ ਬੁਲਾਰਿਆਂ ਨੇ ਇਸ ਘਿਨੌਣੀ ਘਟਨਾ ਦੀ ਜੋਰਦਾਰ ਨਿਖੇਧੀ ਕਰਦਿਆਂ ਕਲਕੱਤਾ ਜਬਰ ਜਨਾਹ ਕਾਂਡ ਸਮੇਤ ਦੇਸ਼ ਦੀਆ ਵੱਖ ਵੱਖ ਥਾਵਾਂ ‘ਤੇ ਹੋ ਰਹੇ ਬਲਾਤਕਾਰਾਂ ਦੇ ਦੋਸ਼ੀਆਂ ਨੂੰ ਫਾਸਟ ਟ੍ਰੈਕ ਅਦਾਲਤ ਬਣਾ ਕੇ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਹਨਾਂ ਸਰਕਾਰ ਤੋਂ ਮੰਗ ਕਰਦੇ ਹੋਏ ਸਿਹਤ ਸੰਭਾਲ ਪੇਸ਼ੇਵਰਾਂ ਲਈ ਕੇਂਦਰੀ ਸੁਰੱਖਿਆ ਐਕਟ ਅਤੇ ਜਨਤਕ ਸਿਹਤ ਸੰਭਾਲ ਸਹੂਲਤਾਂ ਤੇ ਸੁਰੱਖਿਆ ਉਪਾਅ ਕਰਨ ਦੀ ਮੰਗ ਕੀਤੀ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ, ਕਿ ਹਸਪਤਾਲਾਂ ‘ਚ ਕੰਮ ਕਰਦੇ ਡਾਕਟਰਾਂ, ਨਰਸਾਂ ਅਤੇ ਹੋਰ ਹਮਲੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਅੱਗੇ ਤੋਂ ਇਹੋ ਜਿਹੀਆਂ ਘਟਨਾਵਾਂ ਨਾ ਵਾਪਰ ਸਕਣ। ਇਸ ਰੋਸ ਪ੍ਰਦਰਸ਼ਨ ਮੌਕੇ ਭੁਪਿੰਦਰ ਸਿੰਘ ਰਾਣਾ, ਹਰਦੇਵ ਰਾਏ, ਪ੍ਰਿੰਸੀਪਲ ਦਲਵਾਰਾ ਰਾਮ, ਸਤਨਾਮ ਸਿੰਘ ਸੂੰਨੀ, ਗੁਰਮੇਲ ਸਿੰਘ, ਅਮਰਜੀਤ ਸਿੰਘ ਬੰਗੜ, ਸਤਨਾਮ ਸਿੰਘ ਬੰਗੜ, ਮੋਹਨ ਸਿੰਘ, ਸੰਤੋਖ ਸਿੰਘ, ਜਸਵਿੰਦਰ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ, ਦਿਲਾਵਰ ਸਿੰਘ, ਦੀਵਾਨ ਚੰਦ, ਪਰਮਜੀਤ ਸਿੰਘ, ਮਨਿੰਦਰ ਸਿੰਘ, ਸੱਤਪਾਲ ਸਿੰਘ ਕਲੇਰ, ਸੁਨੀਤਾ ਰਾਣੀ, ਰਾਜਦੀਪ ਸਿੰਘ, ਗੁਰਨਾਮ ਸਿੰਘ, ਪ੍ਰੀਤ ਪਾਰੋਵਾਲ, ਜਸਵਿੰਦਰ ਸਿੰਘ, ਮਨਜੀਤ ਸਿੰਘ, ਹਰੀਸ਼ ਭੱਲਾ, ਨਰਿੰਦਰ ਪਾਲ, ਰਾਜਕੁਮਾਰ, ਹਰਬੰਸ ਲਾਲ ਅਤੇ ਸ਼ੱਮੀ ਭੱਲਾ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੋਲਕਾਤਾ ਦੀ ਮਹਿਲਾ ਡਾਕਟਰ ਨਾਲ ਬਲਾਤਕਾਰ ਪਿਛੋਂ ਮਾਰਨ ਦੇ ਰੋਸ ਵਜੋਂ ਢਾਹਾਂ ਕਲੇਰਾਂ ਦੇ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ
Next articleਕਾਰਪੋਰੇਟ ਅਤੇ ਫਾਸ਼ੀਵਾਦ ਵਿਰੁੱਧ ਸੰਘਰਸ਼ਾਂ ਨੂੰ ਸਮਰਪਿਤ ਹੋਏਗਾ 33ਵਾਂ ਮੇਲਾ ਗ਼ਦਰੀ ਬਾਬਿਆਂ ਦਾ,ਕਮੇਟੀ ਮੈਂਬਰ ਹਰਦੇਵ ਅਰਸ਼ੀ ਗ਼ਦਰੀ ਝੰਡਾ ਲਹਿਰਾਉਣਗੇ,ਦੇਸ਼ ਭਗਤ ਹਾਲ ‘ਚ ਲੱਗੇਗੀ ਝੰਡੇ ਦੇ ਗੀਤ ਦੀ ਵਰਕਸ਼ਾਪ