ਬਠਿੰਡਾ ਅਤੇ ਪਠਾਨਕੋਟ ਦੀਆਂ ਲੜਕੀਆਂ ਆਫੀਸਰਜ਼ ਟਰੇਨਿੰਗ ਅਕੈਡਮੀ ਚੇਨੱਈ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ

ਚੰਡੀਗੜ੍ਹ (ਸਮਾਜ ਵੀਕਲੀ) : ਇਥੋਂ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਕੈਡਿਟਾਂ ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਬਠਿੰਡਾ ਦੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ, ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਰਵਿੰਦਰ ਸਿੰਘ ਖੇਤੀ ਕਰਦੇ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ: ਵੈਨ ਡੂੰਘੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 8 ਜ਼ਖ਼ਮੀ
Next articleਮੱਧ ਪ੍ਰਦੇਸ਼: ਕਬਾਇਲੀ ਨੌਜਵਾਨ ’ਤੇ ਪਿਸ਼ਾਬ ਕਰਨ ਵਾਲਾ ਗ੍ਰਿਫ਼ਤਾਰ, ਐੱਨਐੱਸਏ ਲਾੳੁਣ ਦੀ ਤਿਆਰੀ