ਰੋਪੜ, (ਸਮਾਜ ਵੀਕਲੀ) (ਰੋਮੀ ਘੜਾਮਾਂ): ਮਹਾਰਾਜਾ ਰਣਜੀਤ ਸਿੰਘ ਬਾਗ, ਰੋਪੜ ਵਿਖੇ ਆਸ਼ਾ ਵਰਕਰ/ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਮਜ਼ਦੂਰ ਦਿਵਸ ਮਨਾਇਆ ਗਿਆ। ਬੁਲਾਰਿਆਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਮਜ਼ਦੂਰ ਜਮਾਤ ਦੇ ਉਹਨਾਂ ਸ਼ਹੀਦਾਂ ਦੀ ਬਦੌਲਤ ਮਜ਼ਦੂਰ ਜਮਾਤ ਨੂੰ ਕਾਫੀ ਸਾਰੇ ਹੱਕ ਮਿਲੇ ਸਨ ਪਰ ਹੁਣ ਦੀਆਂ ਸਰਕਾਰਾਂ ਮਜ਼ਦੂਰਾਂ ਦੇ ਹੱਕਾਂ ਤੇ ਕੱਟ ਲਾ ਕੇ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਮੁਨਾਫੇ ਵਧਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਮਜ਼ਦੂਰ ਜਮਾਤ ਨੂੰ ਵਿਸ਼ਾਲ ਏਕਤਾ ਕਾਇਮ ਕਰਕੇ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜੋਰਦਾਰ ਸੰਘਰਸ਼ ਕਰਨਾ ਹੋਵੇਗਾ। ਆਸ਼ਾ ਵਰਕਰਾਂ ਨੂੰ ਵੀ ਨਿਗੂਣੀਆਂ ਜਿਹੀਆਂ ਤਨਖਾਹਾਂ ਅਤੇ ਭੱਤੇ ਦੇ ਕੇ ਉਹਨਾਂ ਤੋਂ ਵੱਧ ਤੋਂ ਵੱਧ ਕੰਮ ਲੈ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜਿਸ ਦੇ ਖਿਲਾਫ ਆਸ਼ਾ ਵਰਕਰ ਯੂਨੀਅਨ ਸੀਟੂ ਦੀ ਅਗਵਾਈ ਹੇਠ ਲਗਾਤਾਰ ਸੰਘਰਸ਼ ਕਰ ਰਹੀ ਹੈ। ਇਸ ਮੌਕੇ ਕਾਮਰੇਡ ਗੁਰਦੇਵ ਸਿੰਘ ਬਾਗੀ ਸੂਬਾ ਸਕੱਤਰ ਸੀਟੂ, ਕਾਮਰੇਡ ਦਲੀਪ ਸਿੰਘ ਘਨੌਲਾ ਸੀਨੀਅਰ ਕਿਸਾਨ ਆਗੂ , ਕਾਮਰੇਡ ਸ੍ਰੀਪਾਲ, ਕਾਮਰੇਡ ਪਵਨ ਕੁਮਾਰ ਸਰਪੰਚ ਚੱਕ ਕਰਮਾਂ, ਪਰਮਿੰਦਰ ਸਿੰਘ ਕੰਗ ਸੀਟੂ ਆਗੂ, ਸਪਿੰਦਰ ਸਿੰਘ ਘਨੌਲੀ ਕਿਸਾਨ ਆਗੂ, ਪਰਮਜੀਤ ਸਿੰਘ ਪੰਮਾ, ਮਨਿੰਦਰ ਸਿੰਘ ਮੌਂਟੀ ਆਗੂ ਰੋਡ ਟਰਾਂਸਪੋਰਟ ਵਰਕਰ ਯੂਨੀਅਨ, ਜਸਵਿੰਦਰ ਕੌਰ ਜਨਰਲ ਸਕੱਤਰ ਰੂਪਨਗਰ, ਸੁਰਿੰਦਰ ਕੌਰ ਸੀਮਾਂ ਸੂਬਾ ਸਕੱਤਰ, ਰਣਜੀਤ ਕੌਰ ਸੂਬਾ ਕਮੇਟੀ ਮੈਂਬਰ, ਸਰਬਜੀਤ ਕੌਰ ਬਲਾਕ ਪ੍ਰਧਾਨ ਭਰਤਗੜ੍ਹ, ਬਲਜੀਤ ਕੌਰ ਬਲਾਕ ਪ੍ਰਧਾਨ ਸ਼੍ਰੀ ਚਮਕੌਰ ਸਾਹਿਬ, ਕਿਸਾਨ ਆਗੂ ਭਗਤ ਸਿੰਘ ਬਿੱਕੋਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



