ਰੋਪੜ, (ਸਮਾਜ ਵੀਕਲੀ) (ਰੋਮੀ ਘੜਾਮਾਂ): ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀਆਂ ਹਦਾਇਤਾਂ ਅਨੁਸਾਰ ਸ.ਸ.ਸ.ਸ. ਸਕੂਲ (ਕੰਨਿਆ) ਰੂਪਨਗਰ ਵਿਖੇ ‘ਨੈਸ਼ਨਲ ਰੋਡ ਸੇਫਟੀ ਮਹੀਨਾ’ ਮਨਾਇਆ ਜਾ ਰਿਹਾ ਹੈ। ਪ੍ਰਿੰਸੀਪਲ ਸੰਦੀਪ ਕੌਰ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਸੜਕ ਦੁਰਘਟਨਾਵਾਂ ਤੋ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਤਹਿਤ ਏ.ਐੱਸ.ਆਈ. ਸੁਖਦੇਵ ਸਿੰਘ ਵੱਲੋਂ ਸੜਕ ਸੁਰੱਖਿਆ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥਣਾਂ ਦੇ ਪੇਂਟਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਜਿੰਨ੍ਹਾ ਰਾਹੀਂ ਦੁਰਘਟਨਾਵਾਂ ਤੋਂ ਬਚਾਅ ਦੇ ਸੰਦੇਸ਼ ਦਿੱਤੇ। ਜੇਤੂਆਂ ਨੂੰ ਪ੍ਰਿੰਸੀਪਲ ਮੈਡਮ ਵੱਲੋਂ ਸਟੇਸ਼ਨਰੀ ਦਾ ਸਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



