ਰੋਪੜ (ਸਮਾਜ ਵੀਕਲੀ) (ਰੋਮੀ ਘੜਾਮਾਂ): ਸ.ਸ.ਸ.ਸ. ਸਕੂਲ (ਕੰਨਿਆ) ਰੋਪੜ ਵਿਖੇ ਵਿਸ਼ਵ ਵਾਤਾਵਰਣ ਦਿਵਸ (05 ਜੂਨ) ਮਨਾਇਆ ਗਿਆ। ਪ੍ਰਿੰਸੀਪਲ ਸੰਦੀਪ ਕੌਰ ਨੇ ਦੱਸਿਆ ਕਿ ਅੱਜ ਬਾਹਰਵੀਂ ਜਮਾਤ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਜੈਸੀਕਾ ਸਕੂਲ ਕੈਂਪਸ ਵਿੱਚ ਬੂਟੇ ਲਗਾ ਕੇ ਸਭ ਲਈ ਪ੍ਰੇਰਨਾ ਸਰੋਤ ਬਣੀਆਂ। ਇਸ ਮੌਕੇ ਉਚੇਚੇ ਤੌਰ ‘ਤੇ ਸ਼ਾਮਲ ਜਵਤਿੰਦਰ ਕੌਰ ਲੈਕਚਰਾਰ ਬਾਇਓ ਅਤੇ ਸਿਲਕੀ ਭੱਲਾ ਸਾਇੰਸ ਮਿਸਟੈ੍ਸ ਨੇ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਦੀ ਥੀਮ ਵਿਸ਼ਵ-ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ ਹੈ ਕਿਉਂਕਿ ਪਲਾਸਟਿਕ ਸਾਡੇ ਜੀਵਨ ਦਾ ਅਹਿਮ ਹਿੱਸਾ ਬਣ ਚੁੱਕਿਆ ਹੈ। ਜਿਸ ਨੂੰ ਜ਼ਿਆਦਾਤਰ ਇੱਕ ਵਾਰ ਹੀ ਵਰਤ ਕੇ ਸੁੱਟ ਦਿੱਤਾ ਜਾਂਦਾ ਹੈ ਅਤੇ ਫਿਰ ਇਹ ਪ੍ਰਦੂਸ਼ਣ ਦਾ ਵੱਡਾ ਕਾਰਨ ਬਣਦਾ ਹੈ। ਸੋ ਪਲਾਸਟਿਕ ਨੂੰ ਜ਼ਿੰਦਗੀ ਅਤੇ ਵਾਤਾਵਰਣ ਵਿੱਚੋਂ ਖਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਵਿਦਿਆਰਥਣਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



