ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) –69ਵੀਆਂ ਜ਼ਿਲਾ ਸਕੂਲ ਖੇਡਾਂ, ਜ਼ਿਲਾ ਸਿੱਖਿਆ ਅਫ਼ਸਰ ਸ੍ਰ. ਗੁਰਸ਼ਰਨ ਸਿੰਘ ਜੀ ਅਤੇ ਜਨਰਲ ਸਕੱਤਰ ਜ਼ਿਲਾ ਟੂਰਨਾਮੈਂਟ ਕਮੇਟੀ ਜਲੰਧਰ ਹਰਮੇਸ਼ ਲਾਲ ਜੀ ਦੀ ਰਹਿਨੁਮਾਈ ਹੇਠ ਸ਼ੁਰੂ ਹੋਈਆਂ, ਜਿਨ੍ਹਾਂ ਤਹਿਤ ਨੈਸ਼ਨਲ ਸਟਾਈਲ ਕਬੱਡੀ ਲੜਕੇ ਲੜਕੀਆਂ ਦੇ ਮੁਕਾਬਲੇ ਦੋਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਹੋਏ।ਇਸ ‘ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਦੇ ਅੰਡਰ-17 ਦੀਆਂ ਲੜਕੀਆਂ ਨੇ ਕੱਬਡੀ ਨੈਸ਼ਨਲ ਸਟਾਈਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਅੱਜ ਸਕੂਲ ਵਿਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕੀਤਾ ਗਿਆ। ਇਸ ਸਮਾਗਮ ਦੌਰਾਨ ਪ੍ਰਿੰਸੀਪਲ ਹਰਜੀਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਾਰੀ ਮਿਡਲ ਸਕੂਲ, ਰਾਏਪੁਰ ਗੁੱਜਰਾਂ ਦੇ ਇੰਚਾਰਜ ਸ੍ਰੀ ਤਰਸੇਮ ਸਿੰਘ ਵੀ ਹਾਜ਼ਰ ਸਨ। ਪ੍ਰਿੰਸੀਪਲ ਹਰਜੀਤ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਸਕੂਲ ਦੇ ਡੀ. ਪੀ. ਈ. ਸ੍ਰੀਮਤੀ ਨਵਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਹਨਾਂ ਦੀ ਮਿਹਨਤ ਦੀ ਬਦੌਲਤ ਬੱਚਿਆਂ ਨੇ ਸਫਲਤਾ ਪ੍ਰਾਪਤ ਕੀਤੀ ਅਤੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਅਤੇ ਖੇਡ ਭਾਵਨਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਅਤੇ ਅਧਿਆਪਕ ਹਾਜ਼ਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly