ਰੋਪੜ,(ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਸਕੂਲ ਆਫ ਐਮੀਨੈਂਸ, ਸ਼੍ਰੀ ਚਮਕੌਰ ਸਾਹਿਬ ਵਿਖੇ ਇੱਕ ਦਿਨਾਂ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ ਗਏ। ਜਿੱਥੇ ਸ.ਸ.ਸ.ਸ. (ਕੰਨਿਆ), ਰੋਪੜ ਦੀ ਵਿਦਿਆਰਥਣ ਪੂਜਾ ਨੇ ਅੰਡਰ-14 ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨ ਤਮਗਾ ਜਿੱਤਿਆ। ਪੀ.ਟੀ.ਆਈ. ਰਜਿੰਦਰ ਕੌਰ ਨੇ ਦੱਸਿਆ ਗਿਆ ਕਿ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਰਾਣੀ ਲਕਸ਼ਮੀ ਬਾਈ ਆਤਮ-ਰੱਖਿਆ ਸਕੀਮ ਤਹਿਤ ਹੋ ਰਹੇ ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਬਲਾਕਾਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਜਗਤਾਰ ਸਿੰਘ ਵੱਲੋਂ ਜੇਤੂਆਂ ਨੂੰ ਨਗਦ ਰਾਸ਼ੀ, ਤਮਗੇ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਸੰਦੀਪ ਕੌਰ ਵੱਲੋਂ ਪੂਜਾ ਨੂੰ ਵਧਾਈ ਦਿੰਦੇ ਹੋਏ ਸਟੇਟ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਮਾ ਦਿੱਤੀਆਂ ਗਈਆਂ। ਇਸ ਮੌਕੇ ਸਰੀਰਕ ਸਿੱਖਿਆ ਲੈਕਚਰਾਰ ਗੁਰਪ੍ਰੀਤ ਕੌਰ ਅਤੇ ਡੀ.ਪੀ.ਈ ਸਤਵੰਤ ਕੌਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj