ਰੋਪੜ (ਸਮਾਜ ਵੀਕਲੀ) (ਰੋਮੀ ਘੜਾਮਾਂ): ਸ.ਸ.ਸ.ਸ. ਸਕੂਲ (ਕੰਨਿਆ) ਰੋਪੜ ਦੇ ਦਸਵੀਂ ਅਤੇ ਬਾਹਰਵੀਂ ਜਮਾਤਾਂ ਦੇ ਨਤੀਜੇ 100 ਪ੍ਰਤੀਸ਼ਤ ਰਹੇ। ਇਸ ਵਿਸ਼ੇਸ਼ ਪ੍ਰਾਪਤੀ ‘ਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਸਿਖਰਲੇ ਸਥਾਨ ਹਾਸਲ ਕਰਨ ਵਾਲ਼ੀਆਂ ਵਿਦਿਆਰਥਣਾਂ ਨੂੰ ਉਚੇਚੇ ਤੌਰ ‘ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਸਕੂਲ ਵਿਖੇ ਕਰਵਾਏ ਇਸ ਸਨਮਾਨ-ਸਮਾਰੋਹ ਲਈ ਖਾਣ-ਪੀਣ ਦਾ ਖਾਸ ਤੌਰ ‘ਤੇ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪੇ ਅਤੇ ਸਮੂਹ ਸਟਾਫ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



