HOME ਸਹਾਇਕ ਕਮਿਸ਼ਨਰ ਨੂੰ ਦਿੱਤਾ ,ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ :-...

ਸਹਾਇਕ ਕਮਿਸ਼ਨਰ ਨੂੰ ਦਿੱਤਾ ,ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ :- ਬਲਕਾਰ ਸਿੰਘ ਸਹੋਤਾ

ਫ਼ਰੀਦਕੋਟ   (ਸਮਾਜ ਵੀਕਲੀ)  ਪੰਜਾਬ ਮੰਡੀ ਬੋਰਡ ਠੇਕਾ ਮੁਲਾਜ਼ਮ ਯੂਨੀਅਨ , ਸੰਬੰਧਿਤ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ , ਮੁੱਖ ਦਫਤਰ 1680 ਸੈਕਟਰ 22 ਬੀ ਚੰਡੀਗੜ੍ਹ ਫਰੀਦਕੋਟ ਵੱਲੋਂ ਸਹਾਇਕ ਕਮਿਸ਼ਨਰ ਗੁਰਕਿਰਨਦੀਪ ਸਿੰਘ (ਪੀ.ਸੀ.ਐਸ) ਜੀ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ, ਪ੍ਰੈਸ ਨਾਲ ਗੱਲਬਾਤ ਕਰਦਿਆਂ ਬਲਕਾਰ ਸਿੰਘ ਸਹੋਤਾ ਪੰਜਾਬ ਮੰਡੀ ਬੋਰਡ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਨੂੰ ਲਗਭਗ ਤਿੰਨ ਸਾਲ ਦਾ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਮੁਲਾਜਮਾ ਦੀ ਇੱਕ ਵੀ ਮੰਗ ਪ੍ਰਵਾਨ ਨਹੀਂ ਕੀਤੀ ਗਈ ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।       ਪੰਜਾਬ ਮੰਡੀ ਬੋਰਡ ਤੇ ਹੋਰ ਬਹੁਤ ਸਾਰੇ ਵਿਭਾਗਾਂ ਬੋਰਡਾਂ , ਨਿਗਮਾਂ ਤੇ ਯੂਨੀਵਰਸਿਟੀਆਂ ਵਿੱਚ ਸਮੂਹ ਕੱਚੇ ਠੇਕਾ ਮੁਲਾਜਮ ਆਊਟਸੋਰਸ ਮੁਲਾਜ਼ਮ , ਪਿਛਲੇ 20 – 22 ਸਾਲਾਂ ਤੋਂ ਨਗੂਨੀਆਂ ਤਨਖਾਹਾਂ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ । ਸਾਰੇ ਵਿਭਾਗਾਂ ਬੋਰਡਾਂ ਕਾਰਪੋਰੇਸ਼ਨਾ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਪੂਰੀਆਂ ਤਨਖਾਹਾਂ ਭੱਤਿਆਂ ਸਮੇਤ ਰੈਗੂਲਰ ਭਰਤੀ ਕੀਤੀ ਜਾਵੇ , ਪੂਰਨ ਗਠਨ ਦੇ ਨਾਂ ਤੇ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਤੁਰੰਤ ਬਹਾਲ ਕੀਤੀਆਂ ਜਾਣ । ਆਂਗਣਵਾੜੀ ਵਰਕਰਾਂ , ਹੈਲਪਰਾਂ, ਆਸ਼ਾ ਵਰਕਰਾਂ, ਫੈਸਲੀਟੇਟਰਾਂ, ਦੀ ਘੱਟੋ ਘੱਟ ਉਜਰਤਾਂ ਦਾ ਕਾਨੂੰਨ ਲਾਗੂ ਕਰਕੇ ਹਰੇਕ ਕੱਚੇ ਮੁਲਾਜ਼ਮ ਦੀ ਤਨਖਾਹ ਘੱਟੋ-ਘੱਟ 35000 ਮਹੀਨਾ ਕੀਤੀ ਜਾਵੇ । ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ ਅਤੇ ਸਾਡੇ ਕੱਚੇ ਮੁਲਾਜ਼ਮਾਂ ਵੱਲ ਪੰਜਾਬ ਸਰਕਾਰ ਦਾ ਬਿਲਕੁਲ ਵੀ ਧਿਆਨ ਨਹੀਂ ਹੈ ਅਸੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਸਾਡੀਆਂ ਮੰਗਾਂ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਇਸ ਤੋ ਇਲਾਵਾ ਨਛੱਤਰ ਸਿੰਘ ਭਾਣਾ, ਇਕਬਾਲ ਸਿੰਘ ਰਨ ਸਿੰਘ ਵਾਲਾ, ਬਲਕਾਰ ਸਿੰਘ ਸਹੋਤਾ, ਵੀਰ ਸਿੰਘ ਕਾਮਰੇਡ , ਸ਼ਿਵਨਾਥ ਦਰਦੀ , ਰਮੇਸ਼ ਢੈਪਈ,ਜੋਤੀ ਪ੍ਰਕਾਸ਼, ਰਵਿੰਦਰ ਸਿੰਘ, ਕਾਲਾ ਸਿੰਘ, ਜਸਪਾਲ ਸਿੰਘ ,ਮਹੇਸ਼ ਕੁਮਾਰ, ਪਰਮਜੀਤ ਸਿੰਘ ਪੰਮਾ, ਕੁਲਵਿੰਦਰ ਸਿੰਘ, ਰਾਮਾ, ਟੀਟੂ ਰਾਮ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੱਤਕਾ ਜੇਤੂ ਖਿਡਾਰੀਆਂ ਦਾ ਗੁਰਦੁਆਰਾ ਭੱਠਾ ਸਾਹਿਬ ਵਿਖੇ ਸਨਮਾਨ ਸਮਾਗਮ
Next articleਐਫ਼ ਐਸ ਸੀ ਆਦਰਸ਼ ਸਕੂਲ ਜੰਡਿਆਲਾ ਵਿਖੇ ਕੂਲਰ ਭੇਟ ਕੀਤਾ