ਨਵੀਂ ਦਿੱਲੀ (ਸਮਾਜ ਵੀਕਲੀ): ਕੌਮੀ ਬਾਲੜੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵਿਕਾਸ ਯੋਜਨਾਵਾਂ ’ਚ ਹਰੇਕ ਬਾਲੜੀ ਦੇ ਸ਼ਕਤੀਕਰਨ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਮਰਿਆਦਾ ਅਤੇ ਮੌਕਿਆਂ ਨੂੰ ਯਕੀਨੀ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਸ੍ਰੀ ਮੋਦੀ ਨੇ ਕਿਹਾ ਕਿ 24 ਜਨਵਰੀ ਬੱਚੀਆਂ ਦੇ ਸ਼ਕਤੀਕਰਨ ਨੂੰ ਮਜ਼ਬੂਤੀ ਪ੍ਰਦਾਨ ਕਰਨ ਦਾ ਦਿਨ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly