ਡੇਰਾਬੱਸੀ, (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ ), ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ, ਡੇਰਾਬੱਸੀ ਵਿਖੇ ਇੱਕ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿੱਚ POCSO (Protection of Children from Sexual Offences) ਐਕਟ ਦੇ ਮਹੱਤਵਪੂਰਨ ਉਪਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਸੈਸ਼ਨ ਦੀ ਅਗਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਹਰਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨੇ ਅਧਿਆਪਕਾਂ ਨੂੰ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨੇ POCSO ਐਕਟ 2012 ਦੀਆਂ ਮੁੱਖ ਧਾਰਾਵਾਂ, ਸੁਪਰੀਮ ਕੋਰਟ ਦੇ ਹਾਲੀਆ ਫੈਸਲਿਆਂ ਅਤੇ ਕੁਝ ਅਸਲ ਘਟਨਾਵਾਂ ਦੇ ਹਵਾਲੇ ਨਾਲ ਇਹ ਵੀ ਸਪਸ਼ਟ ਕੀਤਾ ਕਿ ਲਾਪਰਵਾਹੀ ਕਿਸ ਤਰ੍ਹਾਂ ਅਧਿਆਪਕਾਂ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਵਾ ਸਕਦੀ ਹੈ।
ਸੈਸ਼ਨ ਦੌਰਾਨ ਸਕੂਲ ਦੀ ਪ੍ਰਿੰਸੀਪਲ ਡਾ. ਬਸੁੰਧਰਾ ਸਮੇਤ ਸਾਰੇ ਅਧਿਆਪਕ ਮੌਜੂਦ ਸਨ। ਡਾ. ਬਸੁੰਧਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ, “ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਸਮੇਂ-ਸਮੇਂ ’ਤੇ ਹੋਣੇ ਚਾਹੀਦੇ ਹਨ ਤਾਂ ਜੋ ਅਧਿਆਪਕਾਂ ਨੂੰ ਕਾਨੂੰਨ ਦੀ ਸਹੀ ਜਾਣਕਾਰੀ ਮਿਲੇ ਅਤੇ ਉਹ ਬੱਚਿਆਂ ਦੀ ਸੁਰੱਖਿਆ ਪ੍ਰਤੀ ਹੋਰ ਵੀ ਸੁਚੇਤ ਰਹਿਣ।”
ਐਡਵੋਕੇਟ ਹਰਦੀਪ ਸਿੰਘ ਨੇ ਇਹ ਵੀ ਦੱਸਿਆ ਕਿ ਬੱਚਿਆਂ ਨਾਲ ਸੰਬੰਧਤ ਮਾਮਲਿਆਂ ਵਿੱਚ ਕਿਹੋ ਜਿਹੀ ਭਾਸ਼ਾ, ਰਿਪੋਰਟਿੰਗ ਅਤੇ ਵਿਵਹਾਰ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਸੁਝਾਅ ਵੀ ਦਿੱਤਾ ਕਿ ਹਰ ਸਕੂਲ ਨੂੰ Internal Complaints Committee ਦੀ ਤਰ੍ਹਾਂ ਇੱਕ Child Protection Committee ਵੀ ਬਣਾਈ ਜਾਣੀ ਚਾਹੀਦੀ ਹੈ।
ਇਸ ਪ੍ਰੋਗਰਾਮ ਨੇ ਅਧਿਆਪਕਾਂ ਨੂੰ ਨਾ ਸਿਰਫ POCSO ਕਾਨੂੰਨ ਦੀਆਂ ਬਾਰੀਕੀਆਂ ਨਾਲ ਜਾਣੂ ਕਰਵਾਇਆ, ਸਗੋਂ ਉਨ੍ਹਾਂ ਨੂੰ ਬੱਚਿਆਂ ਪ੍ਰਤੀ ਆਪਣੀਆਂ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਹੋਰ ਚੰਗੀ ਤਰ੍ਹਾਂ ਸਮਝਣ ਦਾ ਮੌਕਾ ਵੀ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



