HOME ਗੋਬਿੰਦ ਸਰਵਰ ਸਕੂਲ ਬੁਲੰਦਪੁਰੀ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ...

ਗੋਬਿੰਦ ਸਰਵਰ ਸਕੂਲ ਬੁਲੰਦਪੁਰੀ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

1
ਮਹਿਤਪੁਰ  (ਸਮਾਜ ਵੀਕਲੀ)  (ਹਰਜਿੰਦਰ ਸਿੰਘ ਚੰਦੀ)– ਗੋਬਿੰਦ ਸਰਵਰ ਸੀਨੀਅਰ ਸੈਕੈਂਡਰੀ ਸਕੂਲ ਬੁਲੰਦਪੁਰੀ ਸਾਹਿਬ  ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਬੱਚਿਆਂ ਵੱਲੋਂ ਲੈਕਚਰ, ਕੀਰਤਨ, ਕਵੀਸ਼ਰੀ ਅਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਵਿਦਿਆਰਥੀਆਂ  ਨੂੰ ਜਾਣੂ ਕਰਵਾਇਆ ਗਿਆ ਅਤੇ ਗੁਰੂ ਸਾਹਿਬ ਨੂੰ ਸਤਿਕਾਰ ਤੇ ਸ਼ਰਧਾ ਭੇਟ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਸਕੂਲ ਦੇ ਮੁੱਖ ਸੇਵਾਦਾਰ ਸ. ਪੀ.ਪੀ ਸਿੰਘ ਨੇ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ ਦਾ ਸੰਦੇਸ਼ ਦਿੱਤਾ ਉਹਨਾਂ ਆਖਿਆ ਕਿ  ਇਹ ਸਮਾਗਮ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਦੇ ਉਪਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਦੁਨੀਆਂ ਦਾ ਹਰ ਧਰਮ ਸਾਨੂੰ ਮਨੁੱਖਤਾ ਦਇਆ ਅਤੇ ਸ਼ਾਂਤੀ ਦੀਆਂ ਕਦਰਾਂ ਕੀਮਤਾਂ ਸਿਖਾਉਂਦਾ ਹੈ। ਉਹਨਾਂ ਆਖਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹੱਕ ਸੱਚ ਅਤੇ ਧਰਮ ਦੀ ਰਾਖੀ ਲਈ ਬੇਮਿਸਾਲ ਕੁਰਬਾਨੀ ਦਿੱਤੀ। ਗੁਰੂ ਸਾਹਿਬ ਨੇ ਹਰੇਕ ਵਿਅਕਤੀ ਨੂੰ ਆਪਣੀ ਅੰਤਰ ਆਤਮਾ ਅਨੁਸਾਰ ਆਪਣਾ ਧਰਮ ਚੁਣਨ ਦੇ ਅਧਿਕਾਰ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ ਤੇ ਵਾਈਸ ਪ੍ਰਿੰਸੀਪਲ ਸ. ਮੰਗਲ ਸਿੰਘ ਨੇ ਵੀ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨਾਂ ਵੱਲੋਂ ਕੀਤੀ ਗਈ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਿਗਾਹ ਦਾ ਲੰਗਰ ਤੇ ਟੀਵੀ ਸਕਰੀਨਿੰਗ ਨਾਲ ਲੋਕਾਂ ਦੀ ਸਿਹਤ ਸੁਰੱਖਿਅਤ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ – ਕੁਮਾਰ ਰਾਹੁਲ ਆਈ.ਏ.ਐਸ
Next articleਸਮੇਂ ਦੀ ਕਦਰ