ਕੁਰਾਲ਼ੀ, (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਕੁਰਾਲੀ ਸ਼ਹਿਰ ਦੀ ਹੱਦ ਵਿੱਚ ਲਾਵਾਰਸ ਲੋਕਾਂ ਦੀ ਸੇਵਾ-ਸੰਭਾਲ਼ ਕਰ ਰਹੀ ਸੰਸਥਾ ਪ੍ਰਭ ਆਸਰਾ ਵਿਖੇ ਲੱਗਭਗ 08 ਸਾਲਾਂ ਤੋਂ ਰਹਿ ਰਹੀ ਬੀਬੀ ਮਾਲਤੀ (40 ਸਾਲ) ਦੀ ਹਾਲਤ ਗੰਭੀਰ ਬਣੀ ਹੋਈ ਹੈ। ਜੋ ਕਿ ਸੰਸਥਾ ਦੇ ਚਨਾਲ਼ੋਂ (ਕੁਰਾਲ਼ੀ) ਵਿਖੇ ਸਥਿਤ ਚੈਰੀਟੇਬਲ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਜੇਰੇ ਇਲਾਜ ਹੈ। ਸੰਸਥਾ ਮੁਖੀ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਇਸ ਬੀਬੀ ਦੀ ਮਾਨਸਿਕ ਸਥਿਤੀ ਅਸਥਿਰ ਅਤੇ ਖੱਬੀ ਲੱਤ ਕਟੀ ਹੋਈ ਹੈ। ਇਸਨੂੰ ਸਾਲ 2017 ਵਿੱਚ ਪੁਲਸ ਚੌਂਕੀ, ਮਜਾਤ (ਜਿਲ੍ਹਾ: ਮੋਹਾਲ਼ੀ) ਵੱਲੋਂ ਪ੍ਰਭ ਆਸਰਾ ਵਿਖੇ ਦਾਖਲ ਕਰਵਾਇਆ ਗਿਆ ਸੀ। ਜੋ ਕਿ ਪਿੰਡ: ਸਵਾੜਾ ਦੇ ਗੁਰਦੁਆਰਾ ਸਾਹਿਬ ਕੋਲ਼ ਬੇਹੋਸ਼ੀ ਦੀ ਹਾਲਤ ਵਿੱਚ ਪਈ ਮਿਲੀ ਸੀ। ਪ੍ਰਬੰਧਕਾਂ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਮਾਲਤੀ ਨੂੰ ਪਛਾਨਣ ਵਾਲ਼ਾ ਕੋਈ ਜਾਣੂ ਜਾਂ ਰਿਸ਼ਤੇਦਾਰ ਇਸਨੂੰ ਮਿਲਣਾ ਚਾਹੁੰਦਾ ਹੋਵੇ ਤਾਂ ਪ੍ਰਭ ਆਸਰਾ, ਕੁਰਾਲ਼ੀ ਵਿਖੇ ਸੰਪਰਕ ਕਰ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj