ਜੀ ਡੀ ਗੋਇਨਕਾ ਸਕੂਲ, ਵਿਖੇ ਗੋਇਨਕਾ ਗਰੀਨ ਦਿਵਸ ਮਨਾਇਆ ਗਿਆ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)- ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਵਿਖੇ ਗੋਇਨਕਾ ਗਰੀਨ ਦਿਵਸ ਮਨਾਇਆ ਗਿਆ । ਜਿਸ ਵਿੱਚ ਜਮਾਤ ਛੇਵੀ ਤੋ ਅੱਠਵੀ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਤੇ ਵਿਦਿਆਰਥੀਆਂ ਦੁਆਰਾ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ -ਭਰਿਆ ਬਣਾਉਣ ਦਾ ਸੰਦੇਸ਼ ਦਿੰਦੇ ਹੋਏ ਰੋਲ ਪਲੇਅ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਦੁਆਰਾ ਪੌਦੇ ਲਗਾਏ ਗਏ। ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ-ਭਰਿਆ ਬਣਾਉਣ ਲਈ ਸੀਨੀਅਰ ਵਿਦਿਆਰਥੀਆਂ ਦੀ ਸਲੋਗਨ ਲੇਖਨ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ।

ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਰੁੱਖ ਹੀ ਵਾਤਾਵਰਨ ਦੀ ਜਾਨ ਹਨ ਅਤੇ ਰੁੱਖਾਂ ਦੀ ਸੰਭਾਲ ਵੱਧਦੇ ਪ੍ਰਦੂਸ਼ਿਤ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਬਹੁਤ ਜਰੂਰੀ ਹੈ।ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਹਰਿਆ -ਭਰਿਆ ਬਣਾਉਣ ਦੀ ਸ਼ੁਰੂਆਤ ਸਾਨੂੰ ਘਰ ਤੋਂ ਹੀ ਕਰਨੀ ਪਵੇਗੀ । ਉਨ੍ਹਾਂ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਇਸੇ ਤਰ੍ਹਾਂ ਹਰ ਗਤੀਵਿਧੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

 

Previous articleਜਲੰਧਰ ਜ਼ਿਮਨੀ ਚੋਣ ਵਿੱਚ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਜਾਵੇਗੀ – ਰਛਪਾਲ ਸਿੰਘ ਵੜੈਚ
Next articleਜੰਗਲਾਤ ਵਿਭਾਗ ਦੀ 51 ਕਨਾਲ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ