ਵਿਦੇਸ਼ ਜਾ ਕੇ ਡਾਲਰ ਕਮਾਉਣ ਦਾ ਸੁਪਨਾ ਪੂਰਾ ਕਰਨ ਲਈ ਨੌਜਵਾਨ ਫਰਜ਼ੀ ਟਰੈਵਲ ਏਜੰਟਾਂ ਦਾ ਹੋ ਰਹੇ ਹਨ ਸ਼ਿਕਾਰ-ਅਵੀ ਰਾਜਪੂਤ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ) – ਵਿਦੇਸ਼ਾਂ ਵਿਚ ਜਾ ਕੇ ਡਾਲਰ ਕਮਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਨੌਜਵਾਨ ਫਰਜ਼ੀ ਟਰੈਵਲ ਏਜੰਟਾਂ ਦੇ ਜਾਲ ਵਿਚ ਫਸਦੇ ਜਾ ਰਹੇ ਹਨ। ਖਾਸ ਕਰਕੇ ਪੂਰੇ ਪੰਜਾਬ ਦੇ ਨਾਲ-ਨਾਲ ਕਪੂਰਥਲਾ ਵਿਚ ਇਨ੍ਹਾਂ ਦਿਨੀ ਕਬੂਤਰਬਾਜ਼ੀ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਅੱਜ ਕਪੂਰਥਲਾ ਦੇ 7 ਨੌਜਵਾਨ ਫਰਜ਼ੀ ਟਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਾਅਦ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਦੇ ਕੋਲ ਮੱਦਦ ਲਈ ਪਹੁੰਚੇ। ਸਾਰੇ ਨੌਜਵਾਨਾਂ ਨੇ ਮੀਡੀਆ ਦੇ ਸਾਹਮਣੇ ਫਰਜ਼ੀ ਟਰੈਵਲ ਏਜੰਟਾਂ ਦੇ ਕਾਲੇ ਕਾਰਨਾਮਿਆਂ ਬਾਰੇ ਦੱਸਿਆ ।
     ਇਸ ਮੌਕੇ ਅਵੀ ਰਾਜਪੂਤ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੇ ਵਿੱਚ 80 ਦੇ ਕਰੀਬ ਟਰੈਵਲ ਕੰਪਨੀਆਂ ਕੰਮ ਕਰ ਰਹੀਆਂ ਹਨ,ਜਿਨ੍ਹਾਂ ਵਿੱਚੋਂ 40 ਦੇ ਕਰੀਬ ਟਰੈਵਲ ਕੰਪਨੀਆਂ ਬਿਨਾਂ ਲਾਇਸੈਂਸ ਤੋਂ ਕੰਮ ਕਰ ਰਹੀਆਂ ਹਨ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਹਨ।ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਵਧਿਆ ਹੈ, ਜਿਸ ਕਾਰਨ ਜ਼ਿਲ੍ਹੇ ਵਿੱਚ ਫਰਜ਼ੀ ਟਰੈਵਲ ਏਜੰਸੀਆਂ ਦਾ ਧੰਦਾ ਦਿਨ-ਬ-ਦਿਨ ਵੱਧ ਰਿਹਾ ਹੈ।ਜ਼ਿਲ੍ਹੇ ਵਿੱਚ ਆਏ ਦਿਨ ਕਬੂਤਰਬਾਜ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ।ਨੌਜਵਾਨਾਂ ਦੇ ਨਾਲ-ਨਾਲ  ਉਨ੍ਹਾਂ ਦੇ ਮਾਪਿਆਂ ਦੀ ਕਮਾਈ ਟਰੈਵਲ ਏਜੰਟਾਂ ਵੱਲੋਂ  ਬਰਬਾਦ ਕੀਤੀ ਜਾ ਰਹੀ ਹੈ। ਓਹਨਾਂ ਜਿਲ੍ਹਾ ਪੁਲਿਸ ਮੁਖੀ ਕਪੂਰਥਲਾ ਮੈਡਮ ਵਤਸਲਾ ਗੁਪਤਾ ਨੂੰ ਫਰਜ਼ੀ ਅਤੇ ਠੱਗ ਟ੍ਰੇਵਲ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।
    ਇਸ ਮੌਕੇ ਵਿਪਨ ਕੁਮਾਰ, ਗੁਰਪ੍ਰੀਤ,ਗੁਰਮੁਖ,ਲਾਲ ਚੰਦ,ਕਿੰਦਰ ਸਿੰਘ,ਸੁੱਚਾ ਸਿੰਘ,ਅਮਰਜੀਤ ਸਿੰਘ,ਚਰਨਜੀਤ ਸਿੰਘ,ਰਣਜੀਤ ਕੁਮਾਰ,ਹਰਪ੍ਰੀਤ ਸਿੰਘ,ਰਾਹੁਲ ਕੁਮਾਰ,ਸੌਰਵ,ਸੰਜੇ ਵਿਸ਼ਾਲ,ਪਵਨ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleसूर्यकांत त्रिपाठी ‘निराला’ के नायक राम हैं और ओमप्रकाश वाल्मीकि के नायक शम्बूक। कोई तो वजह होगी?
Next articleਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ‘ਤੇ ਬੀਸੀਐਸ ਸੰਸਥਾ ਵੰਡੇਗੀ ਕੱਪੜੇ ਦੇ ਥੈਲੇ- ਅਟਵਾਲ