ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਅੱਪਰਾ ਦੇ ਉੱਘੇ ਸੋਨਾ ਕਾਰੋਬਾਰੀ ਹਰਕੇਸ਼ ਭਾਰਦਵਾਜ (ਸੋਢੀ ਸਰਾਫ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਭਰਜਾਈ ਸ੍ਰੀਮਤੀ ਪ੍ਰਵੀਨ ਕੁਮਾਰੀ ਪਤਨੀ ਸ੍ਰੀ ਬਲਦੇਵ ਕ੍ਰਿਸ਼ਨ ਭਾਰਦਵਾਜ ਵਾਸੀ ਦਿਲਬਾਗ ਕਾਲੋਨੀ ਗੋਰਾਇਆ ਪੂਰੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ | ਉਨਾਂ ਦੀ ਮੌਤ ‘ਤੇ ਇਲਾਕੇ ਭਰ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜ ਸੈਵੀ ਸੰਸਥਾਵਾਂ, ਸਵਰਨਕਾਰ ਸੰਘ ਅੱਪਰਾ ਦੇ ਸਮੂਹ ਅਹੁਦੇਦਾਰਾਂ, ਪ੍ਰੈੱਸ ਕਲੱਬ ਅੱਪਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾ ਤੇ ਇਲਾਕੇ ਭਰ ਦੇ ਪੰਚਾਂ-ਸਰਪੰਚਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਉਨਾਂ ਦਾ ਅੰਤਿਮ ਸੰਸਕਾਰ ਮਿਤੀ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਦੁਪਿਹਰ 1 ਵਜੇ ਗੋਰਾਇਆ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਸ਼੍ਰੀਮਤੀ ਪ੍ਰਵੀਨ ਕੁਮਾਰੀ ਨਮਿਤ ਅੰਤਿਮ ਅਰਦਾਸ ਤੇ ਕਿਰਿਆ ਮਿਤੀ 1 ਫਰਵਰੀ ਨੂੰ ਦੁਪਿਹਰ 1 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਗੀਤਾ ਭਵਨ ਦਾਣਾ ਮੰਡੀ ਗੋਰਾਇਆ ਵਿਖੇ ਹੋਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



