ਖੇਡਾਂ ਵੱਲ ਮੋੜ ਕੇ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿੱਚੋਂ ਕੱਢਿਆ ਜਾ ਸਕਦਾ ਹੈ – ਰਾਜਵੀਰ ਸਮਰਾ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਇਲਾਕੇ ਵਿੱਚ ਆਉਂਦੇ ਸਮੇਂ ਦੌਰਾਨ ਮਾਂ ਖੇਡ ਕਬੱਡੀ ਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਮੀਟਿੰਗ ਲਾਲੀ ਸਮਰਾ ਏਕਲ ਗੱਡਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਗੋਲਡਨ ਵਿਰਸਾ ਯੂ ਕੇ ਦੇ ਐੱਮ ਡੀ, ਉੱਘੇ ਖੇਡ ਤੇ ਪੰਜਾਬੀ ਸਭਿਆਚਾਰ ਪ੍ਰੋਮਟਰ ਰਾਜਵੀਰ ਸਮਰਾ , ਲੋਕ ਗਾਇਕ ਹੈਪੀ ਲਾਪੁਰਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਹੋਈ ਅਹਿਮ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੋਲਡਨ ਵਿਰਸਾ ਯੂ ਕੇ ਦੇ ਐੱਮ ਡੀ, ਉੱਘੇ ਖੇਡ ਤੇ ਪੰਜਾਬੀ ਸਭਿਆਚਾਰ ਪ੍ਰੋਮਟਰ ਰਾਜਵੀਰ ਸਮਰਾ ਨੇ ਦੱਸਿਆ ਕਿ ਗੋਲਡਨ ਵਿਰਸਾ ਯੂ ਕੇ ਵੱਲੋਂ ਜਿੱਥੇ ਵਿਦੇਸ਼ਾਂ ਵਿੱਚ ਰਹਿ ਰਹੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਥੇ ਹੀ ਹੁਣ ਆਪਣੇ ਇਲਾਕੇ ਤੇ ਜਨਮ ਭੂਮੀ ਤੇ ਵੀ ਖੇਡਾਂ, ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਰਾਜਵੀਰ ਸਮਰਾ ਨੇ ਦੱਸਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਿਨੋਂ ਦਿਨ ਨਸ਼ਿਆਂ ਵਿੱਚ ਗਲਤਾਨ ਹੋ ਰਹੀ ਹੈ। ਇਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਲਗਾਉਣਾ ਹੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਦੇ ਦਰਿਆ ਵਿੱਚੋਂ ਕੱਢ ਸਕਦਾ ਹੈ।ਇਸ ਲਈ ਗੋਲਡਨ ਵਿਰਸਾ ਯੂ ਕੇ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਦੇ ਸਾਂਝੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਤੇ ਸਭਿਆਚਾਰਕ ਮੇਲਿਆਂ ਦਾ ਆਯੋਜਨ ਕਰੇਗਾ।ਇਸ ਮੌਕੇ ਤੇ ਪਵਨ ਸਮਰਾ ਏਕਲ ਗੱਡਾ,ਸਿੰਮਰ ਸੰਧੂ ਏਕਲ ਗੱਡਾ,ਗਗਨ ਗਿੱਲ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly